ਦਿੱਲੀ ਤੋਂ ਕੱਟੜਾ ਜਾ ਰਹੀ ਬੱਸ ਨਾਲ ਪੰਜਾਬ ''ਚ ਹਾਦਸਾ, ਡਰਾਈਵਰ ਦੀ ਥਾਈਂ ਮੌਤ

Thursday, May 28, 2026 - 06:28 PM (IST)

ਦਿੱਲੀ ਤੋਂ ਕੱਟੜਾ ਜਾ ਰਹੀ ਬੱਸ ਨਾਲ ਪੰਜਾਬ ''ਚ ਹਾਦਸਾ, ਡਰਾਈਵਰ ਦੀ ਥਾਈਂ ਮੌਤ

ਫਤਹਿਗੜ੍ਹ ਸਾਹਿਬ (ਜਗਦੇਵ) : ਸਰਹਿੰਦ ਨੈਸ਼ਨਲ ਹਾਈਵੇ 'ਤੇ ਪੈਂਦੇ ਪਿੰਡ ਪਤਾਰਸੀ ਕਲਾਂ ਤੇ ਮੈਕਡੋਨਲ ਦੇ ਨਜ਼ਦੀਕ ਬੀਤੀ ਦੇਰ ਰਾਤ ਇਕ ਖੜੇ ਟਰਾਲੇ ਵਿਚ ਦਿੱਲੀ ਤੋਂ ਕੱਟੜਾ (ਜੰਮੂ) ਜਾ ਰਹੀ ਬੱਸ ਟਕਰਾ ਜਾਣ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਜਿੱਥੇ ਬੱਸ ਵਿਚ ਸਵਾਰ ਸਵਾਰੀਆਂ ਬੁਰੀ ਤਰ੍ਹਾਂ ਜ਼ਖਮੀ ਹੋ ਗਈਆਂ ਉੱਥੇ ਹੀ ਬੱਸ ਦੇ ਡਰਾਈਵਰ ਦੀ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕ ਡਰਾਈਵਰ ਇੰਦਰਜੀਤ ਸਿੰਘ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। 
ਹਾਦਸੇ ਦੌਰਾਨ ਜ਼ਖਮੀਆਂ ਨੂੰ ਰਾਹਗੀਰਾਂ ਅਤੇ ਇਲਾਕੇ ਦੇ ਪਿੰਡ ਨਿਵਾਸੀਆਂ ਵੱਲੋਂ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਜਦਕਿ ਗੰਭੀਰ ਜ਼ਖਮੀ ਹੋਏ ਯਾਤਰੂਆਂ ਨੂੰ ਇਲਾਜ ਲਈ ਅੱਗੇ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਗਿਆ। ਉਧਰ ਥਾਣਾ ਮੁਲੇਪੁਰ ਦੀ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

ਇਹ ਵੀ ਪੜ੍ਹੋ : ਕੌਣ ਹਨ ਕੇਵਲ ਸਿੰਘ ਢਿੱਲੋਂ, ਜਿਨ੍ਹਾਂ ਉਪਰ ਭਾਜਪਾ ਨੇ ਖੇਡਿਆ ਵੱਡਾ ਦਾਅ

ਇਸ ਹਾਦਸੇ ਵਿਚ ਬੱਸ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ ਬੱਸ ਵਿਚ ਸਵਾਰ 15 ਯਾਤਰੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਮ੍ਰਿਤਕ ਡਰਾਈਵਰ ਦੀ ਪਛਾਣ ਇੰਦਰਜੀਤ ਸਿੰਘ ਵਜੋਂ ਹੋਈ ਹੈ, ਜੋ ਫ਼ਿਰੋਜ਼ਪੁਰ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿਚ ਸਵਾਰ ਕੁਝ ਯਾਤਰੀ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਮੱਥਾ ਟੇਕਣ ਜਾ ਰਹੇ ਸਨ। 

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੁਲੇਪੁਰ ਦੇ ਸਹਾਇਕ ਥਾਣੇਦਾਰ ਜਗਰੂਪ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਬੱਸ ਵਿਚ ਸਵਾਰ ਕੁਝ ਯਾਤਰੀ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਸਨ। ਪੁਲਸ ਵੱਲੋਂ ਰਾਹਤ ਕਾਰਜ ਸ਼ੁਰੂ ਕਰਦਿਆਂ ਸਾਰੇ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ। 

ਇਹ ਵੀ ਪੜ੍ਹੋ : ਪੰਜਾਬ : ਇਨ੍ਹਾਂ ਮੁਲਾਜ਼ਮਾਂ ਉਪਰ ਨਹੀਂ ਹੋਵੇਗੀ ਕਾਰਵਾਈ, ਜਾਰੀ ਹੋ ਗਏ ਨਵੇਂ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News