ਪੰਜਾਬ ਵਿੱਚ ਵੱਡਾ ਹਾਦਸਾ, 8 ਲੋਕਾਂ ਦੀ ਮੌਤ
Friday, Jan 31, 2025 - 10:53 AM (IST)

ਗੁਰੂਹਰਸਹਾਏ, (ਸੁਨੀਲ,ਮਨਜੀਤ) : ਇਸ ਵੇਲੇ ਦੀ ਵੱਡੀ ਖਬਰ ਜ਼ਿਲਾ ਫਿਰੋਜ਼ਪੁਰ ਤੋਂ ਆ ਰਹੀ ਹੈ, ਜਿਥੇ ਇਕ ਕੈਂਟਰ ਅਤੇ ਪਿਕਅਪ ਗੱਡੀ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਹੈ। ਇਸ ਟੱਕਰ ਵਿਚ 8 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 20 ਤੋਂ ਵੱਧ ਲੋਕਾਂ ਦੇ ਜ਼ਖਮੀਂ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ।
ਜਾਣਕਾਰੀ ਮੁਤਾਬਕ ਫਿਰੋਜ਼ਪੁਰ ਫ਼ਾਜ਼ਿਲਕਾ ਜੀ. ਟੀ. ਰੋਡ 'ਤੇ ਅੱਜ ਸਵੇਰੇ ਸ਼ਹੀਦ ਉਧਮ ਸਿੰਘ ਕਾਲਜ ਦੇ ਕੋਲ ਇੱਕ ਭਿਆਨਕ ਸੜਕ ਹਾਦਸਾ ਹੋਇਆ। ਕੈਂਟਰ ਤੇ ਪਿੱਕਅਪ ਗੱਡੀ ਵਿੱਚਾਲੇ ਜ਼ਬਰਦਸਤ ਟੱਕਰ ਹੋਈ। ਟੱਕਰ ਐਨੀ ਭਿਆਨਕ ਸੀ ਕਿ 8 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦੀ ਸ਼ੁਰੂਆਤੀ ਜਾਣਕਾਰੀ ਮਿਲੀ ਹੈ। ਇਨ੍ਹਾਂ ਹੀ ਨਹੀਂ 20 ਤੋਂ ਵੱਧ ਲੋਕ ਜ਼ਖਮੀਂ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਮੌਕੇ ਤੇ ਐਂਬੂਲੈਂਸ, ਐੱਸ.ਐੱਸ.ਐੱਫ. ਦੀ ਟੀਮ ਅਤੇ ਪੁਲਸ ਪਾਰਟੀ ਪਹੁੰਚ ਗਈ ਹੈ। ਪਿੰਡ ਦੇ ਨੌਜਵਾਨ ਅਤੇ ਲੋਕਾਂ ਵੱਲੋਂ ਸਹਾਇਤਾ ਕੀਤੀ ਜਾ ਰਹੀ ਹੈ ਤੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ 'ਚ ਪਹੁੰਚਾਇਆ ਜਾ ਰਿਹਾ ਹੈ।