ਫਿਰੋਜ਼ਪੁਰ-ਮੋਗਾ ਰੋਡ ''ਤੇ ਭਿਆਨਕ ਹਾਦਸਾ! ਨੌਜਵਾਨ ਦੀ ਹੋਈ ਦਰਦਨਾਕ ਮੌਤ
Wednesday, Aug 20, 2025 - 06:06 PM (IST)

ਫਿਰੋਜ਼ਪੁਰ (ਸੰਨੀ ਚੋਪੜਾ): ਫਿਰੋਜ਼ਪੁਰ ਮੋਗਾ ਰੋਡ 'ਤੇ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਨੇੜੇ ਲੁਧਿਆਣਾ ਤੋਂ ਆ ਰਹੀ ਕਾਰ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਵਿਚ ਮੋਟਰਸਾਈਕਲ 'ਤੇ ਸਵਾਰ 3 ਨੌਜਵਾਨਾਂ ਵਿਚੋਂ ਇਕ ਦੀ ਮੌਤ ਹੋ ਗਈ, ਜਦਕਿ ਬਾਕੀ ਦੋ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਹਰ ਮਹੀਨੇ 2 ਹਜ਼ਾਰ ਰੁਪਏ ਦੇਵੇਗੀ ਪੰਜਾਬ ਸਰਕਾਰ! Notification ਜਾਰੀ ਕਰਨ ਦੀ ਕਵਾਇਦ ਸ਼ੁਰੂ
ਕਾਰ ਚਾਲਕ ਨੇ ਦੱਸਿਆ ਕਿ ਉਹ ਲੁਧਿਆਣਾ ਤੋਂ ਜਲਾਲਾਬਾਦ ਨੂੰ ਜਾ ਰਹੇ ਸੀ। ਇਸ ਦੌਰਾਨ ਰਾਂਗ ਸਾਈਡ ਤੋਂ ਮੋਟਰਸਾਈਕਲ 'ਤੇ ਸਵਾਰ ਤਿੰਨ ਨੌਜਵਾਨਾਂ ਨੇ ਆ ਕੇ ਕਾਰ ਵਿਚ ਟੱਕਰ ਮਾਰ ਦਿੱਤੀ, ਜਿਸ ਨਾਲ ਇਹ ਹਾਦਸਾ ਵਾਪਰ ਗਿਆ ਤੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ! ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ, ਜਾਣੋ ਵਜ੍ਹਾ
ਮੌਕੇ 'ਤੇ ਪਹੁੰਚੇ ਪੁਲਸ ਮੁਲਾਜ਼ਮ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਨੇੜੇ ਕਾਰ ਤੇ ਮੋਟਰਸਾਈਕਲ ਦੀ ਟੱਕਰ ਹੋਈ ਹੈ। ਇਸ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਸ਼ਮਸ਼ੇਰ ਸਿੰਘ (23 ਸਾਲ) ਦੀ ਮੌਤ ਹੋ ਗਈ, ਜਦਕਿ ਉਸ ਦੇ 2 ਹੋਰ ਸਾਥੀ ਜ਼ਖ਼ਮੀ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8