ਪੰਜਾਬ ''ਚ ਰੂਹ ਕੰਬਾਊ ਹਾਦਸਾ! ਮੋਟਰਸਾਈਕਲ ਤੇ ਟਿੱਪਰ ਨੂੰ ਲੱਗੀ ਅੱਗ, ਨੌਜਵਾਨ ਦੀ ਦਰਦਨਾਕ ਮੌਤ

Sunday, May 03, 2026 - 11:47 AM (IST)

ਪੰਜਾਬ ''ਚ ਰੂਹ ਕੰਬਾਊ ਹਾਦਸਾ! ਮੋਟਰਸਾਈਕਲ ਤੇ ਟਿੱਪਰ ਨੂੰ ਲੱਗੀ ਅੱਗ, ਨੌਜਵਾਨ ਦੀ ਦਰਦਨਾਕ ਮੌਤ

ਮੋਗਾ: ਮੋਗਾ-ਕੋਟਕਪੂਰਾ ਬਾਈਪਾਸ 'ਤੇ ਇਕ ਰੂਹ ਕੰਬਾਊ ਹਾਦਸਾ ਵਾਪਰਿਆ, ਜਿਸ ਵਿਚ ਇਕ ਨੌਜਵਾਨ ਦੀ ਜਾਨ ਚਲੀ ਗਈ। ਜਾਣਕਾਰੀ ਮੁਤਾਬਕ ਇਕ ਤੇਜ਼ ਰਫਤਾਰ ਮੋਟਰਸਾਈਕਲ ਸਵਾਰ ਬਾਘਾਪੁਰਾਣਾ ਵੱਲ ਜਾ ਰਿਹਾ ਸੀ, ਜਿਸ ਦੀ ਸਾਹਮਣੇ ਤੋਂ ਆ ਰਹੇ ਇਕ ਟਿੱਪਰ ਨਾਲ ਸਿੱਧੀ ਟੱਕਰ ਹੋ ਗਈ।

ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਿੱਧਾ ਟਿੱਪਰ ਦੇ ਹੇਠਾਂ ਜਾ ਵੜਿਆ। ਰਗੜ ਲੱਗਣ ਕਾਰਨ ਮੋਟਰਸਾਈਕਲ ਨੂੰ ਅਚਾਨਕ ਅੱਗ ਲੱਗ ਗਈ, ਜਿਸ ਨੇ ਦੇਖਦੇ ਹੀ ਦੇਖਦੇ ਟਿੱਪਰ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ। ਇਸ ਅੱਗ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਬੁਰੀ ਤਰ੍ਹਾਂ ਝੁਲਸ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ-2 ਦੇ ਇੰਚਾਰਜ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਪੁਲਸ ਨੇ ਤੁਰੰਤ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਬੁਲਾਇਆ, ਜਿਸ ਨੇ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਦੀ ਮਦਦ ਨਾਲ ਝੁਲਸੇ ਹੋਏ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਮ੍ਰਿਤਕ ਨੌਜਵਾਨ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਅਤੇ ਉਸ ਦੀ ਮ੍ਰਿਤਕ ਦੇਹ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।


author

Anmol Tagra

Content Editor

Related News