ਪੰਜਾਬ 'ਚ ਵੱਡਾ ਹਾਦਸਾ, ਦਰਾਣੀ-ਜਠਾਣੀ ਦੀ ਇਕੱਠਿਆਂ ਮੌਤ
Friday, Jul 24, 2026 - 12:30 PM (IST)
ਫ਼ਰੀਦਕੋਟ (ਰਾਜਨ) : ਫ਼ਰੀਦਕੋਟ ਦੇ ਸਾਦਿਕ ਰੋਡ ’ਤੇ ਸ਼ੁੱਕਰਵਾਰ ਸਵੇਰੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਐਕਟਿਵਾ ਸਵਾਰ ਦੋ ਔਰਤਾਂ ਦੀ ਮੌਤ ਹੋ ਗਈ। ਦੋਵੇਂ ਔਰਤਾਂ ਆਪਸ ਵਿਚ ਦਰਾਣੀ-ਜਠਾਣੀ ਸਨ ਅਤੇ ਰੋਜ਼ਾਨਾ ਦੀ ਤਰ੍ਹਾਂ ਨਹਿਰ ਕਿਨਾਰੇ ਲੱਗੇ ਨਲਕਿਆਂ ਤੋਂ ਪੀਣ ਵਾਲਾ ਪਾਣੀ ਲੈਣ ਜਾ ਰਹੀਆਂ ਸਨ। ਜਾਣਕਾਰੀ ਅਨੁਸਾਰ ਸ਼ਹੀਦ ਬਲਵਿੰਦਰ ਸਿੰਘ ਨਗਰ ਦੀ ਰਹਿਣ ਵਾਲੀ ਸੰਜਨਾ (43) ਪਤਨੀ ਮਨਦੀਪ ਕੁਮਾਰ ਅਤੇ ਪੂਜਾ (49) ਪਤਨੀ ਮਨੋਜ ਕੁਮਾਰ ਸਵੇਰੇ ਕਰੀਬ 8 ਵਜੇ ਐਕਟਿਵਾ ’ਤੇ ਸਵਾਰ ਹੋ ਕੇ ਸਾਦਿਕ ਰੋਡ ਰਾਹੀਂ ਜਾ ਰਹੀਆਂ ਸਨ। ਜਿਵੇਂ ਹੀ ਉਹ ਜਹਾਜ਼ ਗਰਾਊਂਡ ਨੇੜੇ ਪੁੱਜੀਆਂ ਤਾਂ ਸਾਹਮਣੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਔਰਤਾਂ ਕਈ ਮੀਟਰ ਤੱਕ ਘੜੀਸਦੀਆਂ ਚਲੀਆਂ ਗਈਆਂ ਅਤੇ ਉਨ੍ਹਾਂ ਦੇ ਸਿਰ ਵਿਚ ਗੰਭੀਰ ਸੱਟਾਂ ਲੱਗੀਆਂ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰਨ ਦੇਣ ਵਾਲੀ ਘਟਨਾ, 12 ਵਿਦਿਆਰਥਣਾਂ ਨਾਲ...
ਰਾਹਗੀਰਾਂ ਦੀ ਮਦਦ ਨਾਲ ਦੋਵਾਂ ਨੂੰ ਤੁਰੰਤ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਲਿਜਾਇਆ ਗਿਆ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਡਾਕਟਰਾਂ ਨੇ ਜਾਂਚ ਤੋਂ ਬਾਅਦ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਤੋਂ ਬਾਅਦ ਸਵਿਫਟ ਕਾਰ ਦਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਫ਼ਰਾਰ ਮੁਲਜ਼ਮ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੇ ਇਕ ਰਿਸ਼ਤੇਦਾਰ ਨੇ ਦੱਸਿਆ ਕਿ ਦੋਵੇਂ ਰੋਜ਼ਾਨਾ ਵਾਂਗ ਨਹਿਰ ਕਿਨਾਰੇ ਲੱਗੇ ਨਲਕਿਆਂ ਤੋਂ ਪੀਣ ਵਾਲਾ ਪਾਣੀ ਭਰਨ ਲਈ ਜਾਂਦੀਆਂ ਸਨ। ਅੱਜ ਵੀ ਉਹ ਇਸੇ ਮਕਸਦ ਨਾਲ ਘਰੋਂ ਨਿਕਲੀਆਂ ਸਨ ਪਰ ਜਹਾਜ਼ ਗਰਾਊਂਡ ਨੇੜੇ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਦਰੜ ਦਿੱਤਾ। ਪਰਿਵਾਰ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਫ਼ਰਾਰ ਮੁਲਜ਼ਮ ਕਾਰ ਚਾਲਕ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿਚ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ : ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
