ਢਾਬੇ ''ਤੇ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ''ਚ ਮੌਤ
Monday, Apr 28, 2025 - 10:05 AM (IST)

ਸਾਦਿਕ (ਪਰਮਜੀਤ)- ਬੀਤੀ ਰਾਤ ਸਾਦਿਕ ਗੁਰੂਹਰਸਹਾਏ ਵਾਲੀ ਸੜਕ 'ਤੇ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। ਰਾਜਾ ਸੰਧੂ ਝੋਕ ਸਰਕਾਰੀ ਨੇ ਦੱਸਿਆ ਕਿ ਉਨ੍ਹਾਂ ਦਾ ਚਚੇਰਾ ਭਰਾ ਗੁਰਜਗਮੋਹਣ ਸਿੰਘ (35) ਬੱਬੂ ਸੰਧੂ ਪੁੱਤਰ ਨਹੌਰ ਸਿੰਘ ਵਾਸੀ ਪਿੰਡ ਝੋਕ ਸਰਕਾਰੀ ਸਾਦਿਕ ਵਿਖੇ ਢਾਬਾ ਚਲਾਉਂਦਾ ਹੈ। ਰਾਤ ਨੂੰ ਉਹ ਆਪਣੇ ਪਿੰਡੋਂ ਸਾਦਿਕ ਢਾਬੇ 'ਤੇ ਆ ਰਿਹਾ ਸੀ ਤਾਂ ਰੁਪਈਆਂਵਾਲਾ ਕੱਸੀ ਕੋਲ ਟਰਾਲੇ ਨਾਲ ਟੱਕਰ ਹੋ ਜਾਣ ਕਾਰਨ ਮੌਕੇ 'ਤੇ ਹੀ ਬੱਬੂ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ! ਪੰਜਾਬ ਸਰਕਾਰ ਵੱਲੋਂ ਨਵੀਂ ਨੋਟੀਫ਼ਿਕੇਸ਼ਨ ਜਾਰੀ
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਾਦਿਕ ਦੀ ਪੁਲਸ ਨੇ ਮੌਕੇ 'ਤੇ ਪੁੱਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਆਪਣੇ ਪਿਛੇ ਪਤਨੀ ਤੋਂ ਇਲਾਵਾ ਦੋ ਛੋਟੀਆਂ ਬੇਟੀਆਂ ਨੂੰ ਰੋਂਦਿਆਂ ਛੱਡ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8