ਟਾਇਰ ਪੈਂਚਰ ਹੋਣ ''ਤੇ ਪੁਲ਼ ਤੋਂ ਹੇਠਾਂ ਆ ਡਿੱਗੇ ਮੋਟਰਸਾਈਕਲ ਸਵਾਰ! 2 ਕੁੜੀਆਂ ਦੀ ਹੋਈ ਦਰਦਨਾਕ ਮੌਤ, ਮੁੰਡਾ ਜ਼ਖ਼ਮੀ

Monday, Jul 29, 2024 - 09:21 AM (IST)

ਟਾਇਰ ਪੈਂਚਰ ਹੋਣ ''ਤੇ ਪੁਲ਼ ਤੋਂ ਹੇਠਾਂ ਆ ਡਿੱਗੇ ਮੋਟਰਸਾਈਕਲ ਸਵਾਰ! 2 ਕੁੜੀਆਂ ਦੀ ਹੋਈ ਦਰਦਨਾਕ ਮੌਤ, ਮੁੰਡਾ ਜ਼ਖ਼ਮੀ

ਸਮਰਾਲਾ (ਵਿਪਨ ਭਾਰਦਵਾਜ): ਧਾਰਮਿਕ ਅਸਥਾਨ ਤੋਂ ਪਰਤਦਿਆਂ ਮੋਟਰਸਾਈਕਲ ਦਾ ਟਾਇਰ ਪੈਂਚਰ ਹੋਣ ਕਾਰਨ 2 ਕੁੜੀਆਂ ਤੇ 1 ਮੁੰਡੇ ਨਾਲ ਭਿਆਨਕ ਹਾਦਸਾ ਵਾਪਰ ਗਿਆ। ਇਹ ਤਿੰਨੋ ਸਮਰਾਲਾ ਬਾਈਪਾਸ ਦੇ ਦਿਆਲਪੁਰਾ ਪੁਲ਼ ਤੋਂ ਹੇਠਾਂ ਆ ਡਿੱਗੇ। ਇਸ ਹਾਦਸੇ ਵਿਚ ਦੋਹਾਂ ਕੁੜੀਆਂ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ। ਉੱਥੇ ਹੀ ਨੌਜਵਾਨ ਵੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਇਲਾਜ ਲਈ ਲੁਧਿਆਣਾ ਦੇ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। ਇਹ ਤਿੰਨੋ ਲੁਧਿਆਣਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। 

ਇਹ ਖ਼ਬਰ ਵੀ ਪੜ੍ਹੋ - ਲੋਕਾਂ ਨੂੰ 'ਜੁਗਾੜ' ਲਗਾ ਕੇ ਕੈਨੇਡਾ ਪਹੁੰਚਾਉਣ ਵਾਲਾ ਏਜੰਟ ਏਅਰਪੋਰਟ ਤੋਂ ਕਾਬੂ, ਵਰਤਦਾ ਸੀ ਇਹ ਤਰੀਕਾ

ਰਾਹਗੀਰਾਂ ਨੇ ਦੱਸਿਆ ਕਿ ਇਹ ਤਿੰਨੋਂ ਮੋਟਰਸਾਈਕਲ ਸਵਾਰ ਚੰਡੀਗੜ੍ਹ ਸਾਈਡ ਤੋਂ ਆ ਰਹੇ ਸਨ। ਜਦੋਂ ਇਹ ਦਿਆਲਪੁਰਾ ਦੇ ਪੁਲ਼ ਦੇ ਉੱਪਰ ਪਹੁੰਚੇ ਤਾਂ ਇਨ੍ਹਾਂ ਦੇ ਮੋਟਰਸਾਈਕਲ ਦਾ ਟਾਇਰ ਪੈਂਚਰ ਹੋ ਗਿਆ, ਜਿਸ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਤਿੰਨੋ ਜਣੇ ਦਿਆਲਪੁਰਾ ਪੁਲ਼ ਤੋਂ ਹੇਠਾਂ ਡਿੱਗ ਗਏ, ਜਿਨ੍ਹਾਂ ਵਿਚ ਦੋਹਾਂ ਕੁੜੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਲੜਕਾ ਗੰਭੀਰ ਜ਼ਖ਼ਮੀ ਹੋ ਗਿਆ, ਜਿਨ੍ਹਾਂ ਨੂੰ ਤੁਰੰਤ ਰਾਹਗੀਰਾਂ ਦੀ ਮਦਦ ਨਾਲ ਸਮਰਾਲਾ ਦੇ ਸਿਵਲ ਹਸਪਤਾਲ ਵਿਚ ਪਹੁੰਚਾਇਆ ਗਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦੇ ਸਾਬਕਾ SHO 'ਤੇ ਹੋਈ ਫ਼ਾਇਰਿੰਗ! ਸ਼ਰੂਤੀ ਕਾਂਡ ਵਾਲੇ ਨਿਸ਼ਾਨ ਸਿੰਘ ਨਾਲ ਜੁੜੇ ਤਾਰ

ਡਾਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਇਕ ਬਾਈਕ ਤੇ ਤਿੰਨ ਜਣੇ ਸਵਾਰ ਹੋ ਕੇ ਚੰਡੀਗੜ੍ਹ ਸਾਈਡ ਤੋਂ ਲੁਧਿਆਣਾ ਜਾ ਰਹੇ ਸਨ ਤਾਂ ਰਸਤੇ ਵਿੱਚ ਟਾਇਰ ਫਟਣ ਕਾਰਨ ਪੁਲ ਤੋਂ ਹੇਠਾਂ ਗਿਰ ਗਏ ਜਿਨ੍ਹਾਂ ਵਿਚ ਦੋ ਲੜਕੀਆਂ ਤੇ ਇਕ ਨੌਜਵਾਨ ਲੜਕਾ ਸੀ। ਲੜਕੀਆਂ ਦੀ ਤਾਂ ਮੌਕੇ 'ਤੇ ਹੀ ਮੌਤ ਹੋ ਗਈ ਸੀ ਅਤੇ ਲੜਕੇ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਲੁਧਿਆਣਾ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News