ਚੰਡੀਗੜ੍ਹ-ਲੁਧਿਆਣਾ ਬਾਈਪਾਸ ''ਤੇ ਮੋਟਰਸਾਈਕਲਾਂ ਦੀ ਹੋਈ ਆਹਮੋ-ਸਾਹਮਣੀ ਟੱਕਰ

Monday, May 12, 2025 - 01:20 PM (IST)

ਚੰਡੀਗੜ੍ਹ-ਲੁਧਿਆਣਾ ਬਾਈਪਾਸ ''ਤੇ ਮੋਟਰਸਾਈਕਲਾਂ ਦੀ ਹੋਈ ਆਹਮੋ-ਸਾਹਮਣੀ ਟੱਕਰ

ਸਮਰਾਲਾ (ਬਿਪਨ): ਸਮਰਾਲਾ ਦੇ ਚੰਡੀਗੜ੍ਹ-ਲੁਧਿਆਣਾ ਬਾਈਪਾਸ 'ਤੇ ਹਰਿਓ ਪਿੰਡ ਦੇ ਮੋੜ ਕੋਲ ਇਕ ਸੜਕ ਹਾਦਸੇ ਵਿੱਚ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਹੋ ਗਈ। ਇਸ ਵਿਚ ਦੋ ਮੋਟਰਸਾਈਕਲ ਚਾਲਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਸਮਰਾਲਾ ਵਿਚ ਦਾਖ਼ਲ ਕਰਵਾਇਆ ਗਿਆ। ਜ਼ਖਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਜ਼ਖਮੀਆਂ ਨੂੰ ਚੰਡੀਗੜ੍ਹ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ। 

ਇਹ ਖ਼ਬਰ ਵੀ ਪੜ੍ਹੋ - ਹੁਸ਼ਿਆਰਪੁਰ 'ਚ ਫ਼ਿਰ ਦਿਸੇ 'ਪਾਕਿਸਤਾਨੀ ਡਰੋਨ'? ਜਾਣੋ ਕੀ ਹੈ ਅਸਲ ਸੱਚ

ਇਸ ਸਬੰਧ ਵਿਚ ਸਿਵਲ ਹਸਪਤਾਲ ਦੀ ਡਾਕਟਰ ਅਮਰਪ੍ਰੀਤ ਕੌਰ ਨੇ ਦੱਸਿਆ ਕਿ ਸੜਕ ਹਾਦਸੇ ਮਾਮਲੇ ਵਿਚ ਦੋ ਜ਼ਖ਼ਮੀ ਵਿਅਕਤੀ ਸਿਵਲ ਹਸਪਤਾਲ ਵਿਚ ਆਏ ਸਨ, ਜਿਨ੍ਹਾਂ ਵਿਚੋਂ ਇਕ ਜ਼ਖ਼ਮੀ ਬਲਵਿੰਦਰ ਸਿੰਘ ਰਾਜੇਵਾਲ ਜਦਕਿ ਦੂਜੇ ਦੀ ਪਛਾਣ ਨਹੀਂ ਹੋਈ, ਦੋਹਾਂ ਜ਼ਖ਼ਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News