ਪਿਤਾ ਦੇ ਸਾਹਮਣੇ ਪੁੱਤ ਨਾਲ ਵਾਪਰਿਆ ਦਰਦਨਾਕ ਹਾਦਸਾ, ਇਲਾਜ ਦੌਰਾਨ ਤੋੜ ਗਿਆ ਦਮ
Monday, Feb 24, 2025 - 02:16 PM (IST)

ਭਵਾਨੀਗੜ੍ਹ (ਵਿਕਾਸ ਮਿੱਤਲ/ਕਾਂਸਲ)- ਇੱਥੇ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਪਿੰਡ ਹਰਦਿੱਤਪੁਰਾ ਨੇੜੇ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਘਟਨਾ 'ਚ ਗੰਭੀਰ ਜ਼ਖਮੀ ਹੋਏ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਪੁਲਸ ਨੇ ਕਾਰ ਦੇ ਚਾਲਕ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਸਬੰਧੀ ਦਰਸ਼ਨ ਸਿੰਘ ਵਾਸੀ ਪਿੰਡ ਹਰਦਿੱਤਪੁਰਾ ਨੇ ਪੁਲਸ ਨੂੰ ਦੱਸਿਆ ਕਿ ਪਿਛਲੇ ਦਿਨ ਉਹ ਤੇ ਉਸ ਦਾ ਲੜਕਾ ਬਲਵਿੰਦਰ ਸਿੰਘ ਕਿਸੇ ਨਿੱਜੀ ਕੰਮ ਲਈ ਆਪਣੇ-ਆਪਣੇ ਮੋਟਰਸਾਈਕਲ 'ਤੇ ਪਿੰਡ ਨਦਾਮਪੁਰ ਗਏ ਸਨ।
ਇਹ ਖ਼ਬਰ ਵੀ ਪੜ੍ਹੋ - Punjab: 'ਗੰਦੇ ਕੰਮਾਂ' ਦਾ ਅੱਡਾ ਬਣੀ ਇਹ ਜਗ੍ਹਾ, ਘੰਟਿਆਂ ਦੇ ਹਿਸਾਬ ਨਾਲ...
ਜਦੋਂ ਉਹ ਤੇ ਉਸਦਾ ਲੜਕਾ ਘਰ ਵਾਪਸ ਆ ਰਹੇ ਸਨ ਤਾਂ ਪਿੰਡ ਹਰਦਿੱਤਪੁਰਾ ਦੇ ਸਾਹਮਣੇ ਬਣੇ ਪੱਕੇ ਕੱਟ ਨੂੰ ਪਾਰ ਕਰਦੇ ਸਮੇਂ ਸੰਗਰੂਰ ਵਾਲੇ ਪਾਸੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ, ਜਿਸਨੂੰ ਅਜੇ ਸਿੰਘ ਚਲਾ ਰਿਹਾ ਸੀ ਨੇ ਉਸਦੇ ਪੁੱਤਰ ਬਲਵਿੰਦਰ ਸਿੰਘ ਦੇ ਮੋਟਰਸਾਈਕਲ ਨੂੰ ਜੋਰਦਾਰ ਟੱਕਰ ਮਾਰ ਦਿੱਤੀ। ਦਰਸ਼ਨ ਸਿੰਘ ਨੇ ਦੱਸਿਆ ਕਿ ਸੜਕ 'ਤੇ ਡਿੱਗਣ ਕਾਰਨ ਬਲਵਿੰਦਰ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ ਤੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪੁਲਸ ਨੇ ਦਰਸ਼ਨ ਸਿੰਘ ਦੇ ਬਿਆਨਾਂ 'ਤੇ ਅਜੇ ਸਿੰਘ ਵਾਸੀ ਕਾਂਗੜਾ (ਹਿਮਾਚਲ ਪ੍ਰਦੇਸ਼) ਵਿਰੁੱਧ ਥਾਣਾ ਭਵਾਨੀਗੜ੍ਹ ਵਿਖੇ ਕੇਸ ਦਰਜ ਕਰ ਲਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8