ਕੰਮ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਭਾਣਾ, Toyota ਗੱਡੀ ਦੀ ਟੱਕਰ ਨਾਲ ਹੋਈ ਦਰਦਨਾਕ ਮੌਤ
Monday, Apr 15, 2024 - 01:49 PM (IST)

ਸੁਲਤਾਨਪੁਰ ਲੋਧੀ (ਚੰਦਰ): ਸੁਲਤਾਨਪੁਰ ਲੋਧੀ-ਬੂਸੋਵਾਲ ਰੋਡ 'ਤੇ ਇਕ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਵਿਚ ਕੰਮ ਤੋਂ ਪਰਤ ਰਹੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਲਹਿੰਬਰ ਸਿੰਘ ਕੰਗ ਕਲਾਂ ਅਤੇ ਦੂਸਰੇ ਨੌਜਵਾਨ ਦੀ ਪਛਾਣ ਸੁਰਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਪਿੰਡ ਸਾਬੂਵਾਲ ਦੇ ਰੂਪ ਵਿਚ ਹੋਈ ਹੈ। ਗੱਡੀ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਦਾਜ ਦੇ ਝੂਠੇ ਕੇਸ 'ਚ ਫਸਾਉਣ ਦੀਆਂ ਧਮਕੀਆਂ ਦਿੰਦੀ ਸੀ ਪਤਨੀ, ਫ਼ਿਰ ਮੁੰਡੇ ਨੇ ਜੋ ਕੀਤਾ ਜਾਣ ਰਹਿ ਜਾਓਗੇ ਦੰਗ
ਜਾਣਕਾਰੀ ਅਨੁਸਾਰ ਨੌਜਵਾਨ ਪਿੰਡ ਫਤੋਵਾਲ ਤੋਂ ਪਲੈਟੀਨਾ ਮੋਟਰਸਾਇਕਲ 'ਤੇ ਸਵਾਰ ਹੋ ਕੇ ਸੁਲਤਾਨਪੁਰ ਲੋਧੀ ਵੱਲ ਆ ਰਹੇ ਸਨ। ਇਨ੍ਹਾਂ ਨੂੰ ਅੱਗਿਓਂ ਆਉਂਦੀ ਇਕ Toyota Etios ਗੱਡੀ ਵੱਲੋਂ ਟੱਕਰ ਮਾਰ ਦਿੱਤੀ ਗਈ। ਇਸ ਕਾਰਨ ਦੋਵਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਵੱਲੋਂ ਗੱਡੀ ਚਾਲਕ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8