ਕਾਰ ਤੇ ਟਿੱਪਰ ਵਿਚਾਲੇ ਜ਼ਬਰਦਸਤ ਟੱਕਰ!
Wednesday, Oct 01, 2025 - 07:02 PM (IST)

ਸੁਨਾਮ ਉਧਮ ਸਿੰਘ ਵਾਲਾ (ਬਾਂਸਲ)- ਸਥਾਨਕ ਜਾਖਲ ਰੋਡ 'ਤੇ ਇਕ ਕਾਰ ਅਤੇ ਟਿੱਪਰ ਦਾ ਐਕਸੀਡੈਂਟ ਹੋ ਗਿਆ ਜਿਸ ਵਿਚ ਕਾਰ ਸਵਾਰ ਲੋਕਾਂ ਨੂੰ ਬੜੀ ਮੁਸ਼ਕਿਲ ਦੇ ਨਾਲ ਕਾਰ ਵਿਚੋਂ ਕੱਢਿਆ ਗਿਆ ਪਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਇਹ ਖ਼ਬਰ ਵੀ ਪੜ੍ਹੋ - ਹਾਏ ਓਏ... ਆਹ ਕੀ ਹੋਈ ਜਾਂਦਾ ਪੰਜਾਬ 'ਚ! ਹੁਸ਼ਿਆਰਪੁਰ ਵਰਗਾ ਘਿਨੌਣਾ ਕਾਂਡ ਕਰ ਚੱਲਿਆ ਸੀ ਪ੍ਰਵਾਸੀ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਸੁਨਾਮ ਜਾਖਲ ਰੋਡ ਤੇ ਹੰਝਰਾ ਮਾਰਗ ਕੋਲ ਇੱਕ ਕਾਰ ਅਤੇ ਟਿੱਪਰ ਦਾ ਐਕਸੀਡੈਂਟ ਹੋਇਆ। ਕਾਰ ਵਿਚ ਵਿਅਕਤੀ ਸਵਾਰ ਸੀ, ਪਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਲੋਕਾਂ ਦੀ ਮਦਦ ਨਾਲ ਉੱਥੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਗਿਆ। ਜ਼ਖ਼ਮੀਆਂ ਨੂੰ ਇਲਾਜ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8