ਸੁਨਾਮ ''ਚ ਦਰਦਨਾਕ ਹਾਦਸਾ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਖੁਸ਼ਦੀਪ ਸਿੰਘ

Wednesday, Aug 26, 2026 - 06:46 PM (IST)

ਸੁਨਾਮ ''ਚ ਦਰਦਨਾਕ ਹਾਦਸਾ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਖੁਸ਼ਦੀਪ ਸਿੰਘ

ਸੁਨਾਮ ਊਧਮ ਸਿੰਘ ਵਾਲਾ (ਬਾਂਸਲ)- ਮੰਗਲਵਾਰ ਸਵੇਰੇ ਸੁਨਾਮ-ਪਟਿਆਲਾ ਸੜਕ 'ਤੇ ਮਹਿਲਾ ਚੌਕ ਨੇੜੇ ਵਾਪਰੇ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਪੁਲਸ ਚੌਕੀ ਮਹਿਲਾ ਚੌਕ ਦੇ ਇੰਚਾਰਜ ਸਹਾਇਕ ਥਾਣੇਦਾਰ ਸੁਖਵੀਰ ਸਿੰਘ ਨੇ ਦੱਸਿਆ ਕਿ ਖੁਸ਼ਦੀਪ ਸਿੰਘ ਨਾਂ ਦਾ ਇਕ ਨੌਜਵਾਨ ਮੋਟਰਸਾਈਕਲ 'ਤੇ ਇਕੱਲਾ ਹੀ ਸਵੇਰੇ ਕਰੀਬ ਛੇ ਕੁ ਵਜੇ ਪਿੰਡ ਮਹਿਲਾਂ ਆਪਣੇ ਘਰੋਂ ਸੁਨਾਮ ਜਾ ਰਿਹਾ ਸੀ। 

ਇਸ ਦੌਰਾਨ ਸੁਨਾਮ-ਪਟਿਆਲਾ ਸੜਕ ’ਤੇ ਮਹਿਲਾਂ ਚੌਕ ਤੋਂ ਥੋੜ੍ਹੀ ਜਿਹੀ ਦੂਰ ਇਕ ਬੂਟਿਆਂ ਦੀ ਨਰਸਰੀ ਅੱਗੇ ਸਾਹਮਣੇ ਤੋਂ ਆ ਰਹੇ ਟਰੱਕ ਨੇ ਉਸ ਨੂੰ ਆਪਣੀ ਲਪੇਟ ’ਚ ਲੈ ਲਿਆ, ਜਿਸ ਕਾਰਨ ਖੁਸ਼ਦੀਪ ਸਿੰਘ (18) ਪੁੱਤਰ ਬੇਅੰਤ ਸਿੰਘ ਵਾਸੀ ਮਹਿਲਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਹਾਇਕ ਥਾਣੇਦਾਰ ਸੁਖਵੀਰ ਸਿੰਘ ਨੇ ਕਿਹਾ ਕਿ ਪੁਲਸ ਵੱਲੋਂ ਟਰੱਕ ਚਾਲਕ ਗੁਰਦੀਪ ਸਿੰਘ ਵਾਸੀ ਪਿੰਡ ਰਾਮਪੁਰਾ (ਭਵਾਨੀਗੜ੍ਹ) ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਨੌਜਵਾਨ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।
 


author

Anmol Tagra

Content Editor

Related News