ਸੁਨਾਮ ਊਧਮ ਸਿੰਘ ਵਾਲਾ ''ਚ ਵਾਪਰੇ ਸੜਕ ਹਾਦਸੇ ’ਚ ਮਜ਼ਦੂਰ ਦੀ ਮੌਤ

Wednesday, Nov 11, 2026 - 02:14 PM (IST)

ਸੁਨਾਮ ਊਧਮ ਸਿੰਘ ਵਾਲਾ ''ਚ ਵਾਪਰੇ ਸੜਕ ਹਾਦਸੇ ’ਚ ਮਜ਼ਦੂਰ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ (ਬਾਂਸਲ)- ਪਿੰਡ ਬੀਰ ਕਲਾਂ ਅਤੇ ਬੀਰ ਖੁਰਦ ਵਿਚਕਾਰ ਹੋਏ ਸੜਕ ਹਾਦਸੇ ’ਚ ਇਕ ਮਜ਼ਦੂਰ ਦੀ ਮੌਤ ਹੋਣ ਦੀ ਖਬਰ ਹੈ। ਸਥਾਨਕ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਵਿਖੇ ਮ੍ਰਿਤਕ ਦੇ ਪੋਸਟਮਾਰਟਮ ਸਮੇ ਜਾਣਕਾਰੀ ਦਿੰਦਿਆਂ ਪੁਲਸ ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਨੇਕ ਸਿੰਘ ਨੇ ਦੱਸਿਆ ਕਿ ਮਿਹਨਤ ਮਜ਼ਦੂਰੀ ਕਰ ਕੇ ਆਪਣਾ ਪਰਿਵਾਰ ਪਾਲ ਰਹੇ ਗੁਰਤੇਜ ਸਿੰਘ (50) ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਬੀਰ ਖੁਰਦ ਜ਼ਿਲਾ ਮਾਨਸਾ ਕੰਮ ਧੰਦੇ ਤੋਂ ਵਿਹਲਾ ਹੋ ਕੇ ਮੋਟਰਸਾਈਕਲ ’ਤੇ ਘਰ ਪਰਤ ਰਿਹਾ ਸੀ। ਪਿੰਡ ਬੀਰ ਕਲਾਂ ਤੋਂ ਬੀਰ ਖੁਰਦ ਨੂੰ ਜਾਂਦੀ ਸੜਕ ’ਤੇ ਅੱਗਿਓਂ ਆ ਰਹੇ ਇਕ ਟਰੈਕਟਰ ਟਰਾਲੀ ਨੇ ਉਸ ਨੂੰ ਆਪਣੀ ਲਪੇਟ ’ਚ ਲੈ ਲਿਆ। ਜਿਸ ਕਾਰਨ ਗੁਰਤੇਜ ਸਿੰਘ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸੁਨਾਮ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਸਹਾਇਕ ਥਾਣੇਦਾਰ ਨੇਕ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਅਜੈਬ ਸਿੰਘ ਤੇ ਮ੍ਰਿਤਕ ਦੀ ਪਤਨੀ ਪਰਮਿੰਦਰ ਕੌਰ ਵਾਸੀਆਨ ਬੀਰ ਖੁਰਦ ਦੇ ਬਿਆਨਾਂ ’ਤੇ ਟਰੈਕਟਰ ਚਾਲਕ ਜਗਸੀਰ ਸਿੰਘ ਵਾਸੀ ਪਿੰਡ ਬੀਰ ਕਲਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
 


author

Anmol Tagra

Content Editor

Related News