ਝਾਵਾਂ ਦੇ ਅੱਡੇ ਨੇੜੇ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਗਈ ਜਾਨ
Tuesday, Feb 04, 2025 - 10:54 AM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਬੀਤੀ ਦੇਰ ਰਾਤ ਪਿੰਡ ਝਾਵਾਂ ਦੇ ਅੱਡੇ ਨਜ਼ਦੀਕ ਕਿਸੇ ਅਣਪਛਾਤੇ ਵਾਹਨ ਦੀ ਚਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਅੱਜ ਸਵੇਰੇ ਹਾਦਸੇ ਬਾਰੇ ਪਤਾ ਚੱਲਣ 'ਤੇ ਪੁਲਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲਿਆ ਹੈ। ਮ੍ਰਿਤਕ ਵਿਅਕਤੀ ਦੀ ਫਿਲਹਾਲ ਕੋਈ ਸਪਸ਼ਟ ਪਛਾਣ ਨਹੀਂ ਹੋ ਸਕੀ ਹੈ।
ਇਹ ਖ਼ਬਰ ਵੀ ਪੜ੍ਹੋ - ਚਾਈਂ-ਚਾਈਂ ਵਿਦੇਸ਼ ਤੋਂ ਪੰਜਾਬ ਪਰਤਿਆ NRI, 24 ਘੰਟਿਆਂ ਬਾਅਦ ਹੀ ਹੋਇਆ ਉਹ ਜੋ ਸੋਚਿਆ ਨਾ ਸੀ...
ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ. ਜਗਦੀਪ ਸਿੰਘ ਨੇ ਦੱਸਿਆ ਕਿ ਜੋ ਮੋਟਰਸਾਈਕਲ ਹਾਦਸੇ ਦਾ ਸ਼ਿਕਾਰ ਹੋਇਆ ਹੈ, ਉਸ ਦੀ ਰਜਿਸਟਰੇਸ਼ਨ ਸਵਰਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮੁਣਕ ਕਲਾਂ ਦੇ ਨਾਂ 'ਤੇ ਪਤਾ ਚੱਲੀ ਹੈ। ਮ੍ਰਿਤਕ ਵਿਅਕਤੀ ਦੀ ਲਾਸ਼ ਦੀ ਸ਼ਨਾਖਤ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲਾਇਆ ਜਾ ਰਿਹਾ ਹੈ ਕਿ ਹਾਦਸਾ ਕਿੰਨਾਂ ਹਾਲਾਤਾਂ ਵਿਚ ਵਾਪਰਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8