ਨਾਨਕੇ ਘਰ ਜਾ ਰਹੇ ਨੌਜਵਾਨ ਨਾਲ ਵਾਪਰ ਗਈ ਅਣਹੋਣੀ

Thursday, Nov 07, 2024 - 03:49 PM (IST)

ਨਾਨਕੇ ਘਰ ਜਾ ਰਹੇ ਨੌਜਵਾਨ ਨਾਲ ਵਾਪਰ ਗਈ ਅਣਹੋਣੀ

ਤਪਾ ਮੰਡੀ (ਸ਼ਾਮ, ਗਰਗ)- ਤਪਾ ਆਲੀਕੇ ਰੋਡ ‘ਤੇ ਸਥਿਤ ਗੰਦੇ ਨਾਲੇ ਦੇ ਥਮਲੇ ਨਾਲ ਵੱਜਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਉਹ ਮੋਟਰਸਾਈਕਲ ਰਾਹੀਂ ਆਪਣੇ ਨਾਨਕੇ ਘਰ ਜਾ ਰਿਹਾ ਸੀ, ਪਰ ਰਾਹ ਵਿਚ ਹੀ ਇਹ ਭਾਣਾ ਵਾਪਰ ਗਿਆ। 

ਇਹ ਖ਼ਬਰ ਵੀ ਪੜ੍ਹੋ - ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਦੀਵਾਲੀ ਮੌਕੇ ਲਿਆ ਗਿਆ ਅਹਿਮ ਫ਼ੈਸਲਾ

ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਰਾਮਪੁਰਾ ਮੋਟਰਸਾਈਕਲ 'ਤੇ ਸਵਾਰ ਹੋ ਕੇ ਅਪਣੇ ਨਾਨਕੇ ਘਰ ਆਲੀਕੇ ਜਾ ਰਿਹਾ ਸੀ। ਰਾਹ ਵਿਚ ਸੜਕ ਦੀ ਖਸਤਾ ਹਾਲਤ ਹੋਣ ਕਾਰਨ ਮੋਟਰਸਾਈਕਲ ਬੋਕਾਬੂ ਹੋਕੇ ਪੁਲ ਦੇ ਥਮਲੇ ਨਾਲ ਜਾ ਟਕਰਾਇਆ। ਇਸ ਦੌਰਾਨ ਉਸ ਦਾ ਸਿਰ ਥਮਲੇ ‘ਚ ਵੱਜ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਬੁੱਧਵਾਰ ਦੀ ਰਾਤ ਤਕਰੀਬਨ 8 ਵਜੇ ਦੇ ਕਰੀਬ ਵਾਪਰਿਆ।

ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਨਿਭਾਇਆ ਇਕ ਹੋਰ ਵਾਅਦਾ, ਸਰਕਾਰ ਵੱਲੋਂ ਨੋਟੀਫ਼ਿਕੇਸ਼ਨ ਜਾਰੀ

ਰਾਹਗੀਰਾਂ ਵੱਲੋਂ ਹਾਦਸੇ ਦੀ ਸੂਚਨਾ ਮਿੰਨੀ ਸਹਾਰਾ ਕਲੱਬ ਅਤੇ ਤਪਾ ਪੁਲਸ ਨੂੰ ਦਿੱਤੀ ਗਈ। ਏ.ਐੱਸ.ਆਈ ਬਲਜੀਤ ਸਿੰਘ ਅਤੇ ਹਵਾਲਦਾਰ ਗੁਰਪਿਆਰ ਸਿੰਘ ਦੀ ਅਗਵਾਈ ‘ਚ ਪੁੱਜੀ ਪੁਲਸ ਪਾਰਟੀ ਨੇ ਮ੍ਰਿਤਕ ਦੀ ਲਾਸ਼ ਨੂੰ ਬਰਨਾਲਾ ਦੇ ਮੁਰਦਾਘਰ ਭੇਜ ਦਿੱਤਾ ਹੈ। ਜਦ ਸਹਾਇਕ ਥਾਣੇਦਾਰ ਬਲਜੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਆਉਣ 'ਤੇ ਬਣਦੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News