ਮੋਟਰਸਾਈਕਲਾਂ ਦੀ ਟੱਕਰ ’ਚ ਦੋ ਨੌਜਵਾਨ ਜ਼ਖਮੀ

Saturday, Oct 03, 2026 - 02:01 PM (IST)

ਮੋਟਰਸਾਈਕਲਾਂ ਦੀ ਟੱਕਰ ’ਚ ਦੋ ਨੌਜਵਾਨ ਜ਼ਖਮੀ

ਤਪਾ ਮੰਡੀ (ਸ਼ਾਮ,ਗਰਗ): ਤਪਾ ਸ਼ਹਿਰ ਦੇ ਸ਼ਾਂਤੀ ਹਾਲ ਨੇੜੇ ਬੀਤੀ ਰਾਤ ਦੋ ਮੋਟਰਸਾਈਕਲਾਂ ਦੀ ਟੱਕਰ ਹੋਣ ਕਾਰਨ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ।

ਜਾਣਕਾਰੀ ਅਨੁਸਾਰ ਸੋਨੂ ਕੁਮਾਰ ਪੁੱਤਰ ਚਿਰੰਜੀ ਲਾਲ ਅਤੇ ਹਰਜੋਤ ਸਿੰਘ ਪੁੱਤਰ ਰਿੰਕੂ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਸ਼ਹਿਰ ਵੱਲ ਜਾ ਰਹੇ ਸਨ। ਇਸ ਦੌਰਾਨ ਪਿੱਛੋਂ ਆ ਰਹੇ ਇਕ ਹੋਰ ਮੋਟਰਸਾਈਕਲ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਦੋਵੇਂ ਸੜਕ ’ਤੇ ਡਿੱਗ ਪਏ ਅਤੇ ਗੰਭੀਰ ਜ਼ਖ਼ਮੀ ਹੋ ਗਏ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਮੌਜੂਦ ਲੋਕਾਂ ਨੇ ਮਿੰਨੀ ਸਹਾਰਾ ਕਲੱਬ ਨੂੰ ਜਾਣਕਾਰੀ ਦਿੱਤੀ। ਸੂਚਨਾ ਮਿਲਣ ’ਤੇ ਸਹਾਰਾ ਕਲੱਬ ਦੇ ਵਲੰਟੀਅਰ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਦੋਵੇਂ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ।
 


author

Anmol Tagra

Content Editor

Related News