ਜਲੰਧਰ-ਲੁਧਿਆਣਾ ਹਾਈਵੇਅ ''ਤੇ ਵੱਡਾ ਹਾਦਸਾ! ਪੰਜਾਬ ਰੋਡਵੇਜ਼ ਬੱਸ ਦੀ ਟਿੱਪਰ ਨਾਲ ਭਿਆਨਕ ਟੱਕਰ, ਉੱਡੇ ਪਰਖੱਚੇ
Saturday, Dec 27, 2025 - 11:47 AM (IST)
ਜਲੰਧਰ (ਵੈੱਬ ਡੈਸਕ)- ਸੰਘਣੀ ਧੁੰਦ ਕਾਰਨ ਜਲੰਧਰ-ਲੁਧਿਆਣਾ ਹਾਈਵੇਅ 'ਤੇ ਵੱਡਾ ਹਾਦਸਾ ਵਾਪਰ ਗਿਆ। ਹਾਈਵੇਅ 'ਤੇ ਪੰਜਾਬ ਰੋਡਵੇਜ਼ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਰੋਡਵੇਜ਼ ਬੱਸ ਦੀ ਟਿੱਪਰ ਨਾਲ ਭਿਆਨਕ ਟੱਕਰ ਹੋ ਗਈ। ਇਸ ਦੇ ਨਾਲ ਹੀ ਟਿੱਪਰ ਦੇ ਅੱਗੇ ਚੱਲ ਰਹੀ ਕਾਰ ਨੂੰ ਟੱਕਰ ਲੱਗੀ, ਜਿਸ ਕਾਰਨ ਕਾਰ ਵਿਚ ਸਵਾਰ ਲੋਕਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ। ਵਾਹਨਾਂ ਦੀ ਟੱਕਰ ਇੰਨੀ ਭਿਆਨਕ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਡਰਾਈਵਰ ਸਮੇਤ ਕਈ ਸਾਵਰੀਆਂ ਵੀ ਜ਼ਖ਼ਮੀ ਹੋਈਆਂ ਹਨ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਗੰਭੀਰ ਰੂਪ ਨਾਲ ਜ਼ਖ਼ਮੀ ਡਰਾਈਵਰ ਨੂੰ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: Year Ender: ਪੰਜਾਬ ਪੁਲਸ ਦੀ ਸਖ਼ਤੀ! AGTF ਪੰਜਾਬ ਨੇ 2,653 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ, 30 ਨੂੰ ਮਾਰ ਡੇਗਿਆ
ਦੱਸਿਆ ਜਾ ਰਿਹਾ ਹੈ ਕਿ ਬੱਸ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ, ਜਿਸ ਨੇ ਅੱਗੇ ਚੱਲ ਰਹੇ ਟਿੱਪਰ ਨੂੰ ਭਿਆਨਕ ਟੱਕਰ ਮਾਰ ਦਿੱਤੀ। ਕੁਝ ਦੇਰ ਲਈ ਟ੍ਰੈਫਿਕ ਜਾਮ ਵਾਲੀ ਸਥਿਤੀ ਵੀ ਬਣੀ ਰਹੀ। ਮੌਕੇ ਉਤੇ ਸੜਕ ਸੁਰੱਖਿਆ ਫੋਰਸ ਅਤੇ ਪੁਲਸ ਮੁਲਾਜ਼ਮਾਂ ਵੱਲੋਂ ਕ੍ਰੇਨ ਦੀ ਮਦਦ ਨਾਲ ਬੱਸ ਨੂੰ ਸਾਈਡ 'ਤੇ ਕਰਕੇ ਟ੍ਰੈਫਿਕ ਖੁੱਲ੍ਹਵਾਇਆ ਗਿਆ।

ਇਹ ਵੀ ਪੜ੍ਹੋ: ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ : ਅਮਨ ਅਰੋੜਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
