ਨੂਰਮਹਿਲ ''ਚ ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ ਵਾਪਰਿਆ ਵੱਡਾ ਹਾਦਸਾ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

04/08/2024 6:57:52 PM

ਨੂਰਮਹਿਲ (ਸ਼ਰਮਾ)- ਨੂਰਮਹਿਲ ਦੇ ਕਰੀਬੀ ਪਿੰਡ ਭੰਡਾਲ ਹਿੰਮਤ ਵਿਖੇ ਜਠੇਰਿਆਂ ਦੇ ਇਕ ਸਾਲਾਨਾ ਜੋੜ ਮੇਲੇ ’ਤੇ ਨਿਸ਼ਾਨ ਸਾਹਿਬ ਚੜ੍ਹਾਉਣ ਸਮੇਂ ਵੱਡਾ ਹਾਦਸਾ ਵਾਪਰ ਗਿਆ। ਨਿਸ਼ਾਨ ਸਾਹਿਬ ਚੜ੍ਹਾਉਣ ਸਮੇਂ ਨਿਸ਼ਾਨ ਸਾਹਿਬ ਦਾ ਪਾਈਪ 17 ਕੇ. ਵੀ. ਹਾਈ ਵੋਲਟੇਜ ਮੇਨ ਲਾਈਨ ਦੀ ਲਪੇਟ ’ਚ ਆਉਣ ਨਾਲ 3 ਵਿਅਕਤੀ ਜਸਵਿੰਦਰ ਸਿੰਘ, ਜਗਦੀਪ ਸਿੰਘ ਅਤੇ ਅਮਰਜੀਤ ਸਿੰਘ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ ਅਤੇ ਇਕ ਵਿਅਕਤੀ ਜਗਦੀਪ ਸਿੰਘ ਉਰਫ਼ ਜੱਗਾ (26) ਦੀ ਮੌਤ ਹੋ ਗਈ।

ਉਕਤ ਸਾਰੇ ਨਿਵਾਸੀ ਪਿੰਡ ਭੰਡਾਲ ਹਿੰਮਤ ਦੇ ਰਹਿਣ ਵਾਲੇ ਹਨ। ਜ਼ਖ਼ਮੀਆਂ ਨੂੰ ਮੁੱਢਲੇ ਇਲਾਜ ਉਪਰੰਤ ਹਸਪਤਾਲ ਤੋਂ ਘਰ ਭੇਜ ਦਿੱਤਾ ਗਿਆ। ਇਲਾਕੇ ’ਚ ਇਸ ਘਟਨਾ ਕਾਰਨ ਸੋਗ ਦੀ ਲਹਿਰ ਹੈ। ਸਥਾਨਕ ਪੁਲਸ ਵੱਲੋਂ ਇਸ ਘਟਨਾ ਦੀ ਜਾਣਕਾਰੀ ਤੋਂ ਇਨਕਾਰ ਕੀਤਾ ਗਿਆ।

ਇਹ ਵੀ ਪੜ੍ਹੋ: ਵਿਧਵਾ ਨੂੰ ਵਿਆਹ ਦਾ ਝਾਂਸਾ ਦੇ ਕੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਸੱਚਾਈ ਜਾਣ ਉੱਡੇ ਹੋਸ਼

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News