ਵਾਹਨ ਨੂੰ ਓਵਰਟੇਕ ਕਰਦਿਆਂ ਵਾਪਰਿਆ ਹਾਦਸਾ; ਕਾਰ ਦੇ ਉੱਡੇ ਪਰਖੱਚੇ, ਚਾਲਕ ਦੀ ਮੌਤ

Sunday, Nov 24, 2024 - 07:38 AM (IST)

ਵਾਹਨ ਨੂੰ ਓਵਰਟੇਕ ਕਰਦਿਆਂ ਵਾਪਰਿਆ ਹਾਦਸਾ; ਕਾਰ ਦੇ ਉੱਡੇ ਪਰਖੱਚੇ, ਚਾਲਕ ਦੀ ਮੌਤ

ਦੋਰਾਹਾ/ਪਾਇਲ (ਵਿਨਾਇਕ) : ਦੋਰਾਹਾ-ਪਾਇਲ ਰੋਡ ’ਤੇ ਦੁਪਹਿਰ ਸਮੇਂ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ 24 ਸਾਲਾ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਲਵੀਰ ਸਿੰਘ ਪੁੱਤਰ ਲਖਵਿੰਦਰ ਸਿੰਘ ਲੱਖੀ ਵਾਸੀ ਕਲਸੀ ਮੋਟਰ ਗੈਰੇਜ ਪਾਇਲ ਵਜੋਂ ਹੋਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਦੋਰਾਹਾ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਦਲਵੀਰ ਸਿੰਘ ਦੁਪਹਿਰ ਸਮੇਂ ਘਰ ਤੋਂ ਕਾਰ ਵਿਚ ਦੋਰਾਹਾ ਵੱਲ ਜਾ ਰਿਹਾ ਸੀ। ਜਦੋਂ ਉਹ ਬਿਸ਼ਨਪੁਰਾ ਤੋਂ ਅੱਗੇ ਦੋਰਾਹਾ ਵੱਲ ਪਹੁੰਚਿਆ ਤਾਂ ਇਕ ਵਾਹਨ ਨੂੰ ਓਵਰਟੇਕ ਕਰਦੇ ਸਮੇਂ ਉਸ ਦੀ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਦਰੱਖਤਾਂ ਨਾਲ ਜਾ ਟਕਰਾਈ ਅਤੇ ਖੇਤਾਂ ਵਿਚ ਪਲਟ ਗਈ। ਹਾਦਸੇ ਸਮੇਂ ਕਾਰ ਚਾਲਕ ਨੇ ਕਿਸੇ ਵਾਹਨ ਨੂੰ ਓਵਰਟੇਕ ਕਰਦੇ ਹੋਏ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਨੂੰ ਲੋੜੀਂਦੀ ਜਗ੍ਹਾ ਨਾ ਮਿਲ ਸਕੀ ਜਿਸ ਕਾਰਨ ਉਸ ਦੀ ਕਾਰ ਬੇਕਾਬੂ ਹੋ ਕੇ ਸੜਕ ਤੋਂ ਉੱਤਰ ਕੇ ਦਰੱਖਤਾਂ ਨਾਲ ਜਾ ਟਕਰਾਈ ਅਤੇ ਖੇਤਾਂ ਵਿਚ ਪਲਟ ਗਈ।

 ਇਹ ਵੀ ਪੜ੍ਹੋ : PhonePe ਯੂਜ਼ਰ ਹੋ ਜਾਣ ਚੌਕੰਨੇ! ਇਸ ਤਰ੍ਹਾਂ ਲੋਕਾਂ ਨਾਲ ਲੱਖਾਂ ਦੀ ਠੱਗੀ ਮਾਰ ਰਹੇ ਨੇ ਸਾਈਬਰ ਠੱਗ

ਹਾਦਸਾ ਇੰਨਾ ਭਿਆਨਕ ਸੀ ਕਿ ਇਸ ਦੀ ਆਵਾਜ਼ ਦੂਰ-ਦੂਰ ਤਕ ਸੁਣਾਈ ਦਿੱਤੀ। ਹਾਦਸੇ ਵਿਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ਦੇ ਪੁਰਜ਼ੇ ਤਕ ਦੂਰ ਜਾ ਡਿੱਗੇ। ਕਾਰ ਸਵਾਰ ਨੌਜਵਾਨ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਦੋਰਾਹਾ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਹੈ। ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ ਅਤੇ ਮਾਮਲਾ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News