ਪੰਜਾਬ: ਦੋਸਤ ਦੇ ਜਨਮਦਿਨ ਦੀ ਪਾਰਟੀ ਕਰਕੇ ਘਰ ਆ ਰਹੇ ਮੁੰਡੇ ਦੀ ਹਾਦਸੇ 'ਚ ਮੌਤ, ਗਮੀ 'ਚ ਬਦਲੀ ਖੁਸ਼ੀ
Thursday, Jun 18, 2026 - 01:46 PM (IST)
ਤਰਨਤਾਰਨ (ਰਮਨ)- ਦੋਸਤ ਦਾ ਜਨਮਦਿਨ ਮਨਾ ਕੇ ਕਾਰ 'ਚ ਸਵਾਰ ਹੋ ਘਰ ਪਰਤ ਰਹੇ ਇਕੋ ਪਿੰਡ ਦੇ 5 ਦੋਸਤਾਂ ਨਾਲ ਵੱਡਾ ਹਾਦਸਾ ਵਾਪਰ ਗਿਆ। ਦੇਰ ਰਾਤ ਕਾਰ ਦੀ ਟਰਾਲੇ ਨਾਲ ਜ਼ੋਰਦਾਰ ਟੱਕਰ ਹੋਣ ਕਾਰਨ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਚਾਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਸੂਚਨਾ ਮਿਲਣ 'ਤੇ ਥਾਣਾ ਜੰਡਿਆਲਾ ਗੁਰੂ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਐਤਵਾਰ ਨੂੰ ਹੋਵੇਗਾ ਡੇਰਾ ਬਿਆਸ ਭੰਡਾਰਾ, ਵੱਡੀ ਗਿਣਤੀ 'ਚ ਸੰਗਤਾਂ ਦੇ ਪਹੁੰਚਣ ਦੀ ਉਮੀਦ
ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਕੱਦਗਿਲ ਦੇ 5 ਨੌਜਵਾਨ ਆਪਣੇ ਦੋਸਤ ਸਮਾਈਲਪ੍ਰੀਤ ਸਿੰਘ ਦਾ ਜਨਮਦਿਨ ਮਨਾਉਣ ਲਈ ਅੰਮ੍ਰਿਤਸਰ ਦੇ ਇੱਕ ਹੋਟਲ 'ਚ ਗਏ ਸਨ। ਕੇਕ ਕੱਟਣ ਤੋਂ ਬਾਅਦ ਖੁਸ਼ੀਆਂ ਮਨਾਉਂਦੇ ਹੋਏ ਪੰਜੇ ਦੋਸਤ ਸਵਿਫਟ ਕਾਰ 'ਚ ਸਵਾਰ ਹੋ ਕੇ ਰਾਤ ਕਰੀਬ 11 ਵਜੇ ਵਾਪਸ ਆਪਣੇ ਪਿੰਡ ਪਰਤ ਰਹੇ ਸਨ। ਇਸ ਦੌਰਾਨ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ-54 'ਤੇ ਪੈਂਦੇ ਪਿੰਡ ਬੰਡਾਲੇ ਨੇੜੇ ਉਨ੍ਹਾਂ ਦੀ ਕਾਰ ਅੱਗੇ ਜਾ ਰਹੇ ਟਰਾਲੇ ਦੇ ਪਿੱਛੇ ਜਾ ਟਕਰਾਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਜਦ ਕਿ ਟਰਾਲਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਕਾਰ ਵਿੱਚ ਸਵਾਰ ਗੁਰਲਾਲ ਸਿੰਘ (19) ਪੁੱਤਰ ਨਿਸ਼ਾਨ ਸਿੰਘ ਦੀ ਮੌਤ ਹੋ ਗਈ ਅਤੇ ਚਾਰ ਦੋਸਤ ਸੰਦੀਪ ਸਿੰਘ, ਹਰਪ੍ਰੀਤ ਸਿੰਘ, ਰਾਜਦੀਪ ਸਿੰਘ ਅਤੇ ਸਮਾਈਲਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ 20 ਤਰੀਖ ਤੱਕ ਹੋ ਗਈ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ
ਇਸ ਭਿਆਨਕ ਸੜਕ ਹਾਦਸੇ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਥਾਣਾ ਜੰਡਿਆਲਾ ਗੁਰੂ ਦੀ ਪੁਲਸ ਨੇ ਮੌਕੇ 'ਤੇ ਪੁੱਜਦੇ ਹੋਏ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਜੰਡਿਆਲਾ ਗੁਰੂ ਦੇ ਅਧੀਨ ਆਉਂਦੀ ਪੁਲਸ ਚੌਂਕੀ ਬੰਡਾਲਾ ਦੇ ਇੰਚਾਰਜ ਹਰਦੀਪ ਸਿੰਘ ਨੇ ਦੱਸਿਆ ਕਿ ਇਸ ਸੜਕ ਹਾਦਸੇ ਸਬੰਧੀ ਪੁਲਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ਉੱਪਰ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ: 10 ਸਕਿੰਟ 6 ਥੱਪੜ, ਕਲਯੁਗੀ ਮਾਂ ਨੇ ਨਿੱਕੀ ਜਿਹੀ ਧੀ 'ਤੇ ਢਾਹਿਆ ਕਹਿਰ
ਇੱਥੇ ਦੱਸਣਯੋਗ ਹੈ ਕਿ ਗੁਰਲਾਲ ਸਿੰਘ ਨੇ ਬੀਤੇ ਸਾਲ ਬਾਰਵੀਂ ਜਮਾਤ ਪਾਸ ਕਰਦੇ ਹੋਏ ਆਪਣੇ ਕੰਮਕਾਜ ਦੀ ਤਲਾਸ਼ ਕਰ ਰਿਹਾ ਸੀ, ਜਿਸ ਦੇ ਘਰੇਲੂ ਹਾਲਾਤ ਕਾਫੀ ਨਾਜ਼ੁਕ ਦੱਸਿਆ ਜਾ ਰਹੇ ਹਨ ਅਤੇ ਉਸ ਦੇ ਪਿਤਾ ਵੀ ਮਿਹਨਤ ਮਜ਼ਦੂਰੀ ਕਰਦੇ ਹਨ। ਬੁੱਧਵਾਰ ਸ਼ਾਮ ਸਮੇਂ ਗੁਰਲਾਲ ਸਿੰਘ ਦਾ ਪਿੰਡ ਕੱਦਗਿਲ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
