ਭੈਣ ਦੇ ਪੁੱਤ ਹੋਣ ਦੀ ਖੁਸ਼ੀ ''ਚ ਮਿਠਾਈ ਲੈਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਦੋਵਾਂ ਦੀ ਹੋ ਗਈ ਮੌਤ

Friday, Oct 18, 2024 - 02:51 AM (IST)

ਲੁਧਿਆਣਾ (ਰਾਜ)- ਲੁਧਿਆਣਾ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭੈਣ ਦੇ ਬੇਟਾ ਹੋਣ ਦੀ ਖੁਸ਼ੀ ’ਚ ਮਠਿਆਈ ਲੈਣ ਜਾ ਰਹੇ 2 ਦੋਸਤਾਂ ਦੀ ਬਾਈਕ ਐਲੀਵੇਟਿਡ ਪੁਲ ’ਤੇ ਸਲਿੱਪ ਕਰ ਕੇ ਡਿਵਾਈਡਰ ਨਾਲ ਜਾ ਟਕਰਾਈ, ਜਿਸ ਕਾਰਨ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਮ੍ਰਿਤਕਾਂ ਦੀ ਪਛਾਣ ਰੋਹਿਤ ਟੰਡਨ ਅਤੇ ਮੋਹਿਤ ਵਜੋਂ ਹੋਈ ਹੈ। ਥਾਣਾ ਡਵੀਜ਼ਨ ਨੰ. 4 ਦੀ ਪੁਲਸ ਨੇ ਦੋਵੇਂ ਲਾਸ਼ਾਂ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਪਹੁੰਚਾਈਆਂ, ਜਿਥੇ ਉਨ੍ਹਾਂ ਦਾ ਪੋਸਟਮਾਰਟਮ ਕਰ ਕੇ ਪਰਿਵਾਰ ਦੇ ਹਵਾਲੇ ਕਰ ਦਿੱਤੀਆਂ।

ਜਾਣਕਾਰੀ ਮੁਤਾਬਕ ਹਾਦਸਾ ਦੇਰ ਰਾਤ 12.30 ਵਜੇ ਦਾ ਹੈ। ਪਿਤਾ ਪਵਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਮੋਹਿਤ ਆਪਣੇ ਦੋਸਤ ਰੋਹਿਤ ਟੰਡਨ ਨਾਲ ਦੇਰ ਰਾਤ ਬਰਥ-ਡੇ ਪਾਰਟੀ ’ਤੇ ਗਿਆ ਸੀ। ਵਾਪਸ ਆਉਂਦੇ ਸਮੇਂ ਉਨ੍ਹਾਂ ਨੂੰ ਪਤਾ ਲੱਗਾ ਕਿ ਭੈਣ ਮੁਸਕਾਨ ਹਸਪਤਾਲ ’ਚ ਦਾਖਲ ਹੈ ਤੇ ਉਸ ਨੇ ਬੇਟੇ ਨੂੰ ਜਨਮ ਦਿੱਤਾ ਹੈ। ਇਸ ਲਈ ਹਸਪਤਾਲ ਜਾਣ ਤੋਂ ਪਹਿਲਾਂ ਉਹ ਮਠਿਆਈ ਲੈ ਕੇ ਜਾਣਾ ਚਾਹੁੰਦੇ ਸਨ।

ਇਹ ਵੀ ਪੜ੍ਹੋ- MP ਔਜਲਾ ਨੇ CM ਮਾਨ ਨੂੰ ਲਿਖੀ ਚਿੱਠੀ, ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਮਿਸਾਲੀ ਸਜ਼ਾ ਦੀ ਕੀਤੀ ਮੰਗ

ਉਹ ਮਠਿਆਈ ਦੀ ਦੁਕਾਨ ਲੱਭਣ ਲਈ ਐਲੀਵੇਟਿਡ ਪੁਲ ’ਤੇ ਜਾ ਰਹੇ ਸਨ। ਜਦੋਂ ਉਹ ਸਬਜ਼ੀ ਮੰਡੀ ਚੌਕ ਨੇੜੇ ਪੁੱਜੇ ਤਾਂ ਟਾਇਰ ਸਲਿੱਪ ਹੋਣ ਕਾਰਨ ਉਨ੍ਹਾਂ ਦਾ ਮੋਟਰਸਾਈਕਲ ਡਿਵਾਈਡਰ ਨਾਲ ਟਕਰਾਅ ਗਿਆ, ਜਿਸ ਕਾਰਨ ਦੋਵੇਂ ਗੰਭੀਰ ਰੂਪ ’ਚ ਜ਼ਖਮੀ ਹੋ ਗਏ ਅਤੇ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਹਾਦਸੇ ਦੀ ਫੋਟੋ ਕਿਸੇ ਨੇ ਸੋਸ਼ਲ ਮੀਡੀਆ ’ਤੇ ਪਾਈ ਸੀ, ਜਿਸ ਤੋਂ ਉਨ੍ਹਾਂ ਨੂੰ ਅੱਧੇ ਘੰਟੇ ਬਾਅਦ ਪਤਾ ਲੱਗਾ। ਪਵਨ ਨੇ ਕਿਹਾ ਕਿ ਮੋਹਿਤ ਨੇ ਹੁਣੇ ਐੱਮ.ਬੀ.ਏ. ਦੀ ਪੜ੍ਹਾਈ ਖਤਮ ਕੀਤੀ ਹੈ। ਪਵਨ ਮੁਤਾਬਕ ਉਨ੍ਹਾਂ ਦੇ 3 ਬੱਚੇ ਹਨ। ਮੋਹਿਤ ਇਕਲੌਤਾ ਬੇਟਾ ਸੀ।

ਮ੍ਰਿਤਕ ਰੋਹਿਤ ਟੰਡਨ ਦੇ ਪਿਤਾ ਸੁਭਾਸ਼ ਟੰਡਨ ਨੇ ਦੱਸਿਆ ਕਿ ਉਹ ਟਿੱਬਾ ਰੋਡ ਦੇ ਰਹਿਣ ਵਾਲੇ ਹਨ। ਉਨ੍ਹਾਂ ਦਾ ਬੇਟਾ ਮਨੀ ਟ੍ਰਾਂਸਫਰ ਦਾ ਕੰਮ ਕਰਦਾ ਸੀ। ਹਾਲ ਦੀ ਘੜੀ ਦੋਵੇਂ ਪਰਿਵਾਰਾਂ ਦੇ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ।

ਇਹ ਵੀ ਪੜ੍ਹੋ- ਵੱਡੀ ਖ਼ਬਰ ; ਚੋਣ ਕਮਿਸ਼ਨ ਨੇ ਜ਼ਿਮਨੀ ਚੋਣਾਂ ਦੇ ਪ੍ਰੋਗਰਾਮ ਦਾ ਕੀਤਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News