ਗੁਰਦਾਸਪੁਰ-ਮੁਕੇਰੀਆਂ ਰੋਡ ‘ਤੇ ਹਾਦਸਾ: ਮਹਿੰਦਰਾ ਜੀਪ ਨੂੰ ਟਿੱਪਰ ਨੇ ਮਾਰੀ ਟੱਕਰ

Thursday, Feb 26, 2026 - 07:25 PM (IST)

ਗੁਰਦਾਸਪੁਰ-ਮੁਕੇਰੀਆਂ ਰੋਡ ‘ਤੇ ਹਾਦਸਾ: ਮਹਿੰਦਰਾ ਜੀਪ ਨੂੰ ਟਿੱਪਰ ਨੇ ਮਾਰੀ ਟੱਕਰ

ਗੁਰਦਾਸਪੁਰ (ਹਰਮਨ) : ਗੁਰਦਾਸਪੁਰ-ਮੁਕੇਰੀਆਂ ਰੋਡ ‘ਤੇ ਅੱਜ ਸਵੇਰੇ ਇਕ ਤੇਜ਼ ਰਫ਼ਤਾਰ ਟਿੱਪਰ ਵੱਲੋਂ ਮਹਿੰਦਰਾ ਜੀਪ ਨੂੰ ਜ਼ੋਰਦਾਰ ਟੱਕਰ ਮਾਰਣ ਕਾਰਨ ਜੀਪ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਡਰਾਈਵਰ ਜ਼ਖਮੀ ਹੋ ਗਿਆ। ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਵਾਹਨ ਸਮੇਤ ਫਰਾਰ ਹੋ ਗਿਆ।

ਜਾਣਕਾਰੀ ਮੁਤਾਬਕ ਰਾਜਸਥਾਨ ਨਿਵਾਸੀ ਰਾਮ ਵਿਲਾਸ ਸਬਜ਼ੀ ਲੈ ਕੇ ਗੁਰਦਾਸਪੁਰ ਦੀ ਮੰਡੀ ਵਿੱਚ ਆਇਆ ਹੋਇਆ ਸੀ। ਸਬਜ਼ੀ ਉਤਾਰਣ ਤੋਂ ਬਾਅਦ ਉਹ ਸਵੇਰੇ ਕਰੀਬ 8 ਵਜੇ ਗੁਰਦਾਸਪੁਰ-ਮੁਕੇਰੀਆਂ ਰੋਡ ਰਾਹੀਂ ਵਾਪਸ ਜਾ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਉਸ ਦੀ ਮਹਿੰਦਰਾ ਜੀਪ ਨੂੰ ਟੱਕਰ ਮਾਰ ਦਿੱਤੀ। ਰਾਮ ਵਿਲਾਸ ਦੇ ਮੁਤਾਬਕ ਉਸ ਨੇ ਜੀਪ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਟੱਕਰ ਇੰਨੀ ਜ਼ਬਰਦਸਤ ਸੀ ਕਿ ਜੀਪ ਸੜਕ ਤੋਂ ਹੇਠਾਂ ਕੱਚੀ ਜਗ੍ਹਾ ‘ਤੇ ਉਤਰ ਗਈ। ਹਾਦਸੇ ਦੌਰਾਨ ਗੱਡੀ ਦਾ ਕਾਫ਼ੀ ਨੁਕਸਾਨ ਹੋਇਆ, ਹਾਲਾਂਕਿ ਡਰਾਈਵਰ ਵਾਲ-ਵਾਲ ਬਚ ਗਿਆ। ਉਸ ਨੂੰ ਹਲਕੀਆਂ ਸੱਟਾਂ ਲੱਗੀਆਂ ਹਨ ਅਤੇ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਇਸ ਘਟਨਾ ਨਾਲ ਇਲਾਕੇ ਵਿੱਚ ਕੁਝ ਸਮੇਂ ਲਈ ਟ੍ਰੈਫਿਕ ਪ੍ਰਭਾਵਿਤ ਰਿਹਾ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਟਿੱਪਰ ਚਾਲਕ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News