ਗੁਰਦਾਸਪੁਰ ਦੇ ਹਰਦੋਸ਼ਨੀ ਰੋਡ ’ਤੇ ਹਾਦਸਾ, ਮੋਟਰਸਾਈਕਲ ਸਵਾਰ ’ਤੇ ਟੁੱਟ ਕੇ ਡਿੱਗਿਆ ਸਫੈਦੇ ਦਾ ਟਾਹਣਾ

Saturday, Jun 13, 2026 - 12:03 PM (IST)

ਗੁਰਦਾਸਪੁਰ ਦੇ ਹਰਦੋਸ਼ਨੀ ਰੋਡ ’ਤੇ ਹਾਦਸਾ, ਮੋਟਰਸਾਈਕਲ ਸਵਾਰ ’ਤੇ ਟੁੱਟ ਕੇ ਡਿੱਗਿਆ ਸਫੈਦੇ ਦਾ ਟਾਹਣਾ

ਗੁਰਦਾਸਪੁਰ(ਹਰਮਨ)– ਗੁਰਦਾਸਪੁਰ ਦੇ ਹਰਦੋਸ਼ਨੀ ਰੋਡ ’ਤੇ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ, ਜਦੋਂ ਸੜਕ ਤੋਂ ਮੋਟਰਸਾਈਕਲ ’ਤੇ ਜਾ ਰਹੇ ਇੱਕ ਵਿਅਕਤੀ ਉੱਪਰ ਅਚਾਨਕ ਸਫੈਦੇ ਦਾ ਵੱਡਾ ਟਾਹਣਾ ਟੁੱਟ ਕੇ ਡਿੱਗ ਪਿਆ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਵਿਅਕਤੀ ਜ਼ਖਮੀ ਹੋ ਗਿਆ। ਘਟਨਾ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਮਦਦ ਕਰਦਿਆਂ ਜ਼ਖਮੀ ਵਿਅਕਤੀ ਨੂੰ ਟਾਹਣੇ ਹੇਠੋਂ ਬਾਹਰ ਕੱਢਿਆ ਅਤੇ ਇਲਾਜ ਲਈ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ- ਪੰਜਾਬ 'ਚ ਕਈ ਥਾਈਂ ਪੈ ਰਿਹਾ ਮੀਂਹ, ਪੜ੍ਹੋ ਆਉਣ ਵਾਲੇ ਦਿਨਾਂ ਦੀ ਵੱਡੀ ਅਪਡੇਟ

ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੜਕਾਂ ਕਿਨਾਰੇ ਖੜ੍ਹੇ ਅਜਿਹੇ ਸਫੈਦੇ ਦੇ ਰੁੱਖਾਂ ਦੀ ਜਾਂਚ ਕਰਵਾਈ ਜਾਵੇ ਅਤੇ ਜਿਹੜੇ ਰੁੱਖਾਂ ਦੇ ਟਾਹਣੇ ਕਮਜ਼ੋਰ ਜਾਂ ਸੁੱਕ ਚੁੱਕੇ ਹਨ, ਉਨ੍ਹਾਂ ਦੀ ਸਮੇਂ ਸਿਰ ਛੰਟਾਈ ਜਾਂ ਹਟਾਉਣ ਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਕਿਸੇ ਵੱਡੇ ਹਾਦਸੇ ਨੂੰ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ- ਅੱਜ ਪੰਜਾਬ ’ਚ ਕਾਕਰੋਚ ਜਨਤਾ ਪਾਰਟੀ ਦੀ ਐਂਟਰੀ, ਅੰਮ੍ਰਿਤਸਰ ਦੇ ‘ਗੋਲਡਨ ਗੇਟ’ ’ਤੇ ਹੋਵੇਗਾ ਵੱਡਾ ਪ੍ਰਦਰਸ਼ਨ

ਦੱਸਣਯੋਗ ਹੈ ਕਿ ਗੁਰਦਾਸਪੁਰ ਸ਼ਹਿਰ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਵੀ ਕਈ ਥਾਵਾਂ ’ਤੇ ਅਜਿਹੇ ਰੁੱਖ ਮੌਜੂਦ ਹਨ, ਜਿਨ੍ਹਾਂ ਦੇ ਸੁੱਕੇ ਹੋਏ ਟਾਹਣੇ ਕਿਸੇ ਵੀ ਸਮੇਂ ਟੁੱਟ ਕੇ ਹਾਦਸੇ ਦਾ ਕਾਰਨ ਬਣ ਸਕਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪਹਿਲਾਂ ਹੀ ਸੁਰੱਖਿਆ ਕਦਮ ਚੁੱਕਣੇ ਚਾਹੀਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News