ਜਲੰਧਰ-ਫਗਵਾੜਾ ਹਾਈਵੇਅ ''ਤੇ ਹਾਦਸਾ! NHAI ਕਰਮਚਾਰੀ ਦੀ ਦਰਦਨਾਕ ਮੌਤ
Sunday, Sep 06, 2026 - 06:20 PM (IST)
ਫਗਵਾੜਾ (ਜਲੋਟਾ)-ਰਾਸ਼ਟਰੀ ਰਾਜਮਾਰਗ ਅਥਾਰਿਟੀ (ਐੱਨ. ਐੱਚ. ਏ. ਆਈ.) ਦੇ ਅਧੀਨ ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ 'ਤੇ ਈਸਟਵੁੱਡ ਵਿਲੇਜ ਨੇੜੇ ਦੇਰ ਰਾਤ ਵਾਪਰੇ ਇਕ ਦਿਲ-ਦਹਿਲਾ ਦੇਣ ਵਾਲੇ ਸੜਕ ਹਾਦਸੇ ’ਚ ਐੱਨ. ਐੱਚ. ਏ. ਆਈ. ਕਰਮਚਾਰੀ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਮੇਨ ਨੈਸ਼ਨਲ ਹਾਈਵੇਅ ਨੰਬਰ 1 ’ਤੇ ਚੱਲ ਰਹੇ ਮੁਰੰਮਤ ਦੇ ਕੰਮ ਦੌਰਾਨ ਤੇਜ਼ ਰਫ਼ਤਾਰ ਅਤੇ ਲਾਪ੍ਰਵਾਹੀ ਨਾਲ ਚਲਾਈ ਜਾ ਰਹੀ ਇਕ ਕਾਰ ਨੇ ਸੜਕ ’ਤੇ ਕੰਮ ਕਰ ਰਹੇ ਉਕਤ ਕਰਮਚਾਰੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਰਮਚਾਰੀ ਉਛਲ ਕੇ ਡਿਵਾਈਡਰ ਪਾਰ ਕਰਦੇ ਸੜਕ ਦੇ ਦੂਜੇ ਪਾਸੇ ਜਾ ਡਿੱਗਿਆ, ਜਿੱਥੇ ਸਾਹਮਣੇ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਭਾਰੀ ਟਰੱਕ ਦੀ ਲਪੇਟ ’ਚ ਆਉਣ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਥਾਣਾ ਸਦਰ ਦੀ ਪੁਲਸ ਟੀਮ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਮ੍ਰਿਤਕ ਦੀ ਪਛਾਣ ਸੰਦੀਪ ਕੁਮਾਰ ਵਜੋਂ ਹੋਈ ਹੈ, ਜੋ ਐੱਨ. ਐੱਚ. ਏ. ਆਈ. ਦੇ ਅਧੀਨ ਠੇਕੇਦਾਰ ਕੋਲ ਮਜ਼ਦੂਰੀ ਦਾ ਕੰਮ ਕਰਦਾ ਸੀ। ਮੁੱਢਲੀ ਜਾਂਚ ’ਚ ਪੁਲਸ ਨੂੰ ਪਤਾ ਲੱਗਾ ਹੈ ਕਿ ਹਾਦਸਾਗ੍ਰਸਤ ਕਾਰ ਨੂੰ ਇਕ ਨਾਈਜੀਰੀਅਨ ਮੂਲ ਦਾ ਵਿਦੇਸ਼ੀ ਵਿਦਿਆਰਥੀ ਚਲਾ ਰਿਹਾ ਸੀ।

ਹਾਦਸੇ ਤੋਂ ਤੁਰੰਤ ਬਾਅਦ ਆਲੇ-ਦੁਆਲੇ ਮੌਜੂਦ ਹੋਰ ਕਰਮਚਾਰੀਆਂ ਅਤੇ ਰਾਹਗੀਰਾਂ ਨੇ ਤਤਪਰਤਾ ਵਿਖਾਉਂਦੇ ਹੋਏ ਕਾਰ ਚਲਾ ਰਹੇ ਮੁੱਖ ਦੋਸ਼ੀ ਵਿਦਿਆਰਥੀ ਨੂੰ ਮੌਕੇ 'ਤੇ ਹੀ ਦਬੋਚ ਲਿਆ ਅਤੇ ਪੁਲਸ ਹਵਾਲੇ ਕਰ ਦਿੱਤਾ। ਹਾਲਾਂਕਿ ਕਾਰ ’ਚ ਸਵਾਰ ਉਸ ਦੇ ਹੋਰ ਸਾਥੀ ਅਤੇ ਕੁਝ ਯੁਵਤੀਆਂ ਹਨੇਰੇ ਅਤੇ ਹਫ਼ੜਾ-ਦਫ਼ੜੀ ਦਾ ਫ਼ਾਇਦਾ ਚੁੱਕ ਕੇ ਮੌਕੇ ਤੋਂ ਫ਼ਰਾਰ ਹੋਣ ’ਚ ਕਾਮਯਾਬ ਹੋ ਗਏ। ਥਾਣਾ ਸਦਰ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਚਾਲਕ ਖ਼ਿਲਾਫ਼ ਵੱਖ-ਵੱਖ ਕਾਨੂੰਨੀ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
