ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ

Saturday, Dec 28, 2024 - 02:19 PM (IST)

ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ

ਭਵਾਨੀਗੜ੍ਹ (ਕਾਂਸਲ)- ਸਥਾਨਕ ਸ਼ਹਿਰ ’ਚੋਂ ਲੰਘਦੇ ਬਠਿੰਡਾ ਜੀਰਕਪੁਰ ਨੈਸ਼ਨਲ ਹਾਈਵੇ ਉਪਰ ਪਟਿਆਲਾ ਰੋਡ ਸਥਿਤ ਵੇਅਰ ਹਾਊਸ ਦੇ ਗੋਦਾਮਾਂ ਨੇੜੇ ਦੇਰ ਰਾਤ ਕਿਸੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰੱਦ ਹੋਈਆਂ ਛੁੱਟੀਆਂ! ਖੁੱਲ੍ਹੇ ਰਹਿਣਗੇ ਇਹ ਦਫ਼ਤਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸਬ-ਇੰਸਪੈਕਟਰ ਅਮਨਦੀਪ ਸਿੰਘ ਨੇ ਦੱਸਿਆ ਸਥਾਨਕ ਸ਼ਹਿਰ ’ਚੋਂ ਲੰਘਦੇ ਨੈਸ਼ਨਲ ਹਾਈਵੇ ਉਪਰ ਭਵਾਨੀਗੜ੍ਹ ਤੋਂ ਪਟਿਆਲਾ ਨੂੰ ਜਾਂਦੇ ਸਮੇਂ ਪਟਿਆਲਾ ਰੋਡ ’ਤੇ ਸਥਿਤ ਵੇਅਰ ਹਾਊਸ ਦੇ ਗੋਦਾਮਾਂ ਨੇੜਿਓ ਦੇਰ ਰਾਤ ਉਨ੍ਹਾਂ ਨੂੰ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਲਾਸ਼ ਦਾ ਸਿਰ ਬੁਰੀ ਤਰ੍ਹਾਂ ਕੁਚਲਿਆ ਹੋਣ ਕਾਰਨ ਵਿਅਕਤੀ ਦੀ ਪਹਿਚਾਨ ਨਹੀਂ ਹੋ ਸਕੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬੱਸ Hijack! ਸਹਿਮ ਗਈਆਂ ਸਵਾਰੀਆਂ

ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਦੌਰਾਨ ਇਹ ਸਹਾਮਣੇ ਆਇਆਂ ਕਿ ਉਕਤ ਵਿਅਕਤੀ ਜਿਸ ਦੀ ਉਮਰ ਲਗਭਗ 45 ਤੋਂ 50 ਸਾਲ ਦੇ ਕਰੀਬ ਹੈ,  ਨੂੰ ਹਾਈਵੇ ਉਪਰ ਜਾਂਦੇ ਸਮੇਂ ਕਿਸੇ ਅਣਪਛਾਤੇ ਵਾਹਨ ਵੱਲੋਂ ਦਰੜ ਦਿੱਤਾ ਤੇ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੇ ਕਪੜਿਆਂ ’ਚੋਂ ਉਕਤ ਦੀ ਸ਼ਨਾਖਤ ਸਬੰਧੀ ਕੋਈ ਵੀ ਦਸਤਾਵੇਜ਼ ਵੀ ਬਰਾਮਦ ਨਹੀਂ ਹੋਈਆਂ। ਇਸ ਲਈ ਉਕਤ ਦੀ ਸ਼ਨਾਖਤ ਲਈ ਇਸ ਦੀ ਲਾਸ਼ ਦੀਆਂ ਫੋਟੋਆਂ ਸੋਸ਼ਲ ਮੀਡੀਆ ਦੀਆਂ ਵੱਖ-ਵੱਖ ਸਾਇਟਾਂ ਉਪਰ ਪੋਸਟ ਕੀਤੀਆਂ ਗਈਆਂ ਤੇ ਇਸ ਦੀ ਲਾਸ਼ ਨੂੰ ਅਗਲੇ 72 ਘੰਟੇ ਲਈ ਸੰਗਰੂਰ ਸਿਵਲ ਹਸਪਤਾਲ ਵਿਖੇ ਸਥਿਤ ਮੋਰਚਰੀ ’ਚ ਰੱਖਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News