ਪੰਜਾਬ ''ਚ ਹਾਈਵੇ ''ਤੇ ਭਿਆਨਕ ਮੰਜ਼ਰ, ਸੜਕ ''ਤੇ ਵਿੱਛ ਗਈਆਂ ਲਾਸ਼ਾਂ, ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ

Saturday, Feb 07, 2026 - 11:26 AM (IST)

ਪੰਜਾਬ ''ਚ ਹਾਈਵੇ ''ਤੇ ਭਿਆਨਕ ਮੰਜ਼ਰ, ਸੜਕ ''ਤੇ ਵਿੱਛ ਗਈਆਂ ਲਾਸ਼ਾਂ, ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ

ਸਰਦੂਲਗੜ੍ਹ : ਮਾਨਸਾ ਦੇ ਕਸਬਾ ਸਰਦੂਲਗੜ੍ਹ ਵਿਚ ਇਕ ਭਿਆਨਕ ਸੜਕ ਹਾਦਸਾ ਵਾਪਰਨ ਕਾਰਨ ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਗਈ ਹੈ, ਜਦਕਿ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ। ਮ੍ਰਿਤਕਾਂ ਵਿਚ ਤਿੰਨ ਔਰਤਾਂ ਅਤੇ ਇਕ ਬਜ਼ੁਰਗ ਸ਼ਾਮਲ ਹੈ। ਜਾਣਕਾਰੀ ਅਨੁਸਾਰ, ਇਹ ਹਾਦਸਾ ਸਰਦੂਲੇ ਵਾਲਾ ਬੈਰੀਅਰ ਦੇ ਕੋਲ ਉਸ ਸਮੇਂ ਵਾਪਰਿਆ ਜਦੋਂ ਇਕ ਕਾਰ ਅਤੇ ਟਰਾਲੇ ਦੀ ਜ਼ਬਰਦਸਤ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਪਰਿਵਾਰ ਹਰਿਆਣਾ ਦੇ ਸਿਰਸਾ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ : ਪੰਜਾਬ : ਸਮਾਰਟ ਮੀਟਰਾਂ ਨੂੰ ਲੈ ਕੇ ਅਹਿਮ ਖ਼ਬਰ, ਹੋ ਗਿਆ ਵੱਡਾ ਐਲਾਨ

ਹਾਦਸੇ ਤੋਂ ਬਾਅਦ ਟਰਾਲੇ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਫਿਲਹਾਲ ਪੁਲਸ ਵੱਲੋਂ ਇਸ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਗੱਡੀਆਂ ਦੇ ਪੁਰਜ਼ੇ ਦੂਰ ਤੱਕ ਖਿੱਲਰੇ ਨਜ਼ਰ ਆਏ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭਿਜਵਾਇਆ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੇ ਮੁਫ਼ਤ ਬਿਜਲੀ ਦੀ ਦੇਖੋ ਅਸਲ ਸੱਚਾਈ, ਬਿਜਲੀ ਵਾਲੇ ਮੀਟਰਾਂ ਨੇ ਲਿਆਂਦੀ ਹਨੇਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News