ਹਾਈਵੇਅ ''ਤੇ ਵਾਪਰਿਆ ਹਾਦਸਾ, ਮੋਟਰਸਾਈਕਲ ਤੇ ਕਾਰ ਸਵਾਰ ਜ਼ਖਮੀ
Friday, Apr 11, 2025 - 08:20 PM (IST)

ਟਾਂਡਾ ਉੜਮੁੜ (ਪੰਡਿਤ) : ਹਾਈਵੇਅ 'ਤੇ ਹਰਸੀਪਿੰਡ ਮੋੜ ਨੇੜੇ ਅੱਜ ਸ਼ਾਮ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਅਤੇ ਕਾਰ ਸਵਾਰ ਜ਼ਖਮੀ ਹੋ ਗਏ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਕਾਰ ਮੋਟਰਸਾਈਕਲ ਨਾਲ ਟਕਰਾਉਣ ਤੋਂ ਬਾਅਦ ਬੇਕਾਬੂ ਹੋ ਕੇ ਸੜਕ ਦੇ ਦੂਜੇ ਪਾਸੇ ਚਲੀ ਗਈ। ਹਾਦਸੇ ਕਾਰਨ ਮੋਟਰਸਾਈਕਲ ਸਵਾਰ ਸੁਰਿੰਦਰ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਧੁੱਗਾ ਕਲਾ ਜ਼ਖਮੀ ਹੋ ਗਿਆ। ਕਾਰ ਵਿਚ ਸਵਾਰ ਜਲੰਧਰ ਵਾਸੀ ਪ੍ਰਵਾਸੀ ਪੰਜਾਬੀ ਇਕ ਔਰਤ ਅਤੇ ਦੋ ਬੱਚਿਆਂ ਨੂੰ ਵੀ ਸੱਟਾ ਲੱਗੀਆਂ ਹਨ।
ਮੌਕੇ 'ਤੇ ਪਹੁੰਚੇ ਡੀਐੱਸਪੀ ਦਵਿੰਦਰ ਸਿੰਘ ਬਾਜਵਾ ਨੇ ਜ਼ਖਮੀਆਂ ਦੀ ਮਦਦ ਕੀਤੀ ਤੇ ਸੜਕ ਸੁਰੱਖਿਆ ਫੋਰਸ ਦੇ ਥਾਣੇਦਾਰ ਜਸਿਵੰਦਰ ਸਿੰਘ ਨੇ ਜ਼ਖਮੀਆਂ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ। ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8