ਜਲੰਧਰ ਨੈਸ਼ਨਲ ਹਾਈਵੇਅ ''ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ ਜ਼ਬਰਦਸਤ ਟੱਕਰ

Friday, Nov 06, 2026 - 01:37 PM (IST)

ਜਲੰਧਰ ਨੈਸ਼ਨਲ ਹਾਈਵੇਅ ''ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ ਜ਼ਬਰਦਸਤ ਟੱਕਰ

ਜਲੰਧਰ (ਸੋਨੂੰ)- ਗੋਰਾਇਆ ਵਿਖੇ ਨੈਸ਼ਨਲ-ਹਾਈਵੇਅ 'ਤੇ ਇਕ ਟੈਕਸੀ ਅਤੇ ਥ੍ਰੀ-ਵ੍ਹੀਲਰ ਦੀ ਜ਼ਬਰਦਸਤ ਟੱਕਰ ਹੋ ਗਈ। ਭਿਆਨਕ ਹਾਦਸੇ 'ਚ ਚਾਰ ਲੋਕ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਪਟਿਆਲਾ ਤੋਂ ਬਿਆਸ ਜਾ ਰਹੀ ਇਕ ਟੈਕਸੀ ਸੜਕ ਕਿਨਾਰੇ ਖੜ੍ਹੇ ਇਕ ਥ੍ਰੀ-ਵ੍ਹੀਲਰ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਅਤੇ ਹਾਈਵੇਅ 'ਤੇ ਲੰਮਾ ਟ੍ਰੈਫਿਕ ਜਾਮ ਲੱਗ ਗਿਆ। ਪੁਲਸ ਮੌਕੇ 'ਤੇ ਪਹੁੰਚੀ ਅਤੇ ਆਵਾਜਾਈ ਬਹਾਲ ਕਰਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਟੈਕਸੀ ਡਰਾਈਵਰ ਰਣਜੀਤ ਸਿੰਘ ਆਪਣੀ ਕਾਰ 'ਚ ਚਾਰ ਯਾਤਰੀਆਂ ਨਾਲ ਪਟਿਆਲਾ ਤੋਂ ਬਿਆਸ ਜਾ ਰਿਹਾ ਸੀ।

ਇਹ ਵੀ ਪੜ੍ਹੋ: Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ ਨੂੰ ਤੋਰਨ ਤੋਂ ਵੱਡਾ ਕੋਈ ਦੁੱਖ਼ ਨਹੀਂ

PunjabKesari

ਜਦੋਂ ਉਹ ਗੋਰਾਇਆ ਨੇੜੇ ਪਹੁੰਚੇ ਤਾਂ ਇਕ ਤੇਜ਼ ਰਫ਼ਤਾਰ ਵਾਹਨ ਨੇ ਅਚਾਨਕ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਤੇਜ਼ ਰਫ਼ਤਾਰ ਵਾਹਨ ਤੋਂ ਆਪਣੇ ਆਪ ਨੂੰ ਅਤੇ ਯਾਤਰੀਆਂ ਨੂੰ ਬਚਾਉਣ ਦੀ ਕੋਸ਼ਿਸ਼ 'ਚ ਰਣਜੀਤ ਸਿੰਘ ਨੇ ਗੱਡੀ ਦਾ ਸਟੀਅਰਿੰਗ ਦੂਜੇ ਪਾਸੇ ਪਲਟ ਦਿੱਤਾ। ਇਸ ਦੌਰਾਨ ਕਾਰ ਦਾ ਟਾਇਰ ਫਟ ਗਿਆ ਅਤੇ ਵਾਹਨ ਕੰਟਰੋਲ ਤੋਂ ਬਾਹਰ ਹੋ ਗਿਆ ਅਤੇ ਸੜਕ ਕਿਨਾਰੇ ਖੜ੍ਹੇ ਥ੍ਰੀ-ਵ੍ਹੀਲਰ ਨਾਲ ਟਕਰਾ ਗਿਆ। ਟੱਕਰ ਨਾਲ ਯਾਤਰੀ ਜ਼ਖ਼ਮੀ ਹੋ ਗਏ। ਗਨੀਮਤ ਇਹ ਰਹੀ ਕਿ ਇਸ ਵੱਡੇ ਹਾਦਸੇ 'ਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ। 

ਘਟਨਾ ਤੋਂ ਤੁਰੰਤ ਬਾਅਦ ਜ਼ਖ਼ਮੀਆਂ ਨੂੰ ਰਾਹਗੀਰਾਂ ਦੀ ਮਦਦ ਨਾਲ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਹਾਦਸੇ ਕਾਰਨ ਨੈਸ਼ਨਲ ਹਾਈਵੇਅ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਟ੍ਰੈਫਿਕ ਜਾਮ ਹੋ ਗਿਆ। ਸੂਚਨਾ ਮਿਲਦੇ ਹੀ ਗੋਰਾਇਆ ਥਾਣੇ ਦੀ ਪੁਲਸ ਤੁਰੰਤ ਮੌਕੇ 'ਤੇ ਪਹੁੰਚੀ। ਕਰੇਨ ਅਤੇ ਸਥਾਨਕ ਵਾਸੀਆਂ ਦੀ ਮਦਦ ਨਾਲ ਪੁਲਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਹਟਾਇਆ ਅਤੇ ਆਵਾਜਾਈ ਬਹਾਲ ਕੀਤੀ। ਪੁਲਸ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰ ਰਹੀ ਹੈ।

ਇਹ ਵੀ ਪੜ੍ਹੋ: ਵਿਦੇਸ਼ੋਂ ਮਿਲੀ ਮੰਦਭਾਗੀ ਖ਼ਬਰ! ਫਗਵਾੜਾ ਦੀ ਡਾਕਟਰ ਦੀ ਇੰਗਲੈਂਡ 'ਚ ਘਰ ਨੂੰ ਅੱਗ ਲੱਗਣ ਕਾਰਨ ਮੌਤ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News