ਨੈਸ਼ਨਲ ਹਾਈਵੇਅ ''ਤੇ ਤੜਕਸਾਰ ਹਾਦਸਾ, ਬੇਕਾਬੂ ਹੋ ਪਲਟੀ ਸਵਾਰੀਆਂ ਨਾਲ ਭਰੀ ਬੱਸ, ਪਿਆ ਚੀਕ-ਚਿਹਾੜਾ
Saturday, Sep 06, 2025 - 07:51 AM (IST)

ਟਾਂਡਾ ਉੜਮੁੜ੍ਹ (ਪਰਮਜੀਤ ਸਿੰਘ ਮੋਮੀ) : ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਕੁਰਾਲਾ ਦੇ ਪੈਟਰੋਲ ਪੰਪ ਨੇੜੇ ਅੱਜ ਤੜਕਸਾਰ ਭਿਆਨਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਰਾਸ਼ਟਰੀ ਮਾਰਗ 'ਤੇ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਸਵਾਰੀਆਂ ਨਾਲ ਭਰੀ ਇਕ ਬੱਸ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਦੌਰਾਨ ਬੱਸ ਵਿਚ ਸਵਾਰ ਕਈ ਸਵਾਰੀਆਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ।
ਇਹ ਵੀ ਪੜ੍ਹੋ : 10 ਦਿਨਾਂ 'ਚ ਪੀ ਗਏ 826 ਕਰੋੜ ਦੀ ਸ਼ਰਾਬ! ਤੋੜ'ਤੇ ਸਾਰੇ ਰਿਕਾਰਡ
ਮਿਲੀ ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਈ ਬਸ ਜਲੰਧਰ ਤੋਂ ਪਠਾਨਕੋਟ ਜਾ ਰਹੀ ਸੀ, ਜੋਂ ਪਿੰਡ ਕੁਰਾਲਾ ਦੇ ਪੈਟਰੋਲ ਪੰਪ ਨੇੜੇ ਅਚਾਨਕ ਬੇਕਾਬੂ ਹੋ ਗਈ ਅਤੇ ਸਵਾਰੀਆਂ ਸਣੇ ਪਲਟ ਗਈ। ਦੂਜੇ ਪਾਸੇ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਮੂਨਕਾ, ਸੜਕ ਸੁਰੱਖਿਆ ਫੋਰਸ ਟਾਂਡਾ ਪੁਲਸ ਦੀ ਟੀਮ ਮੌਕੇ 'ਤੇ ਪਹੁੰਚ ਗਈ, ਜਿਹਨਾਂ ਨੇ ਜ਼ਖ਼ਮੀ ਹੋਏ ਮਰੀਜ਼ਾਂ ਦਾ ਉਕਤ ਸਥਾਨ 'ਤੇ ਹੀ ਇਲਾਜ ਕਰਨਾ ਸ਼ੁਰੂ ਕਰ ਦਿੱਤੀ। ਹਾਦਸੇ ਦੌਰਾਨ ਵਿਧਾਇਕ ਜਸਬੀਰ ਸਿੰਘ ਰਾਜਾ ਨੇ ਜ਼ਖ਼ਮੀਆਂ ਦਾ ਹਾਲ ਚਾਲ ਪੁੱਛਿਆ ਅਤੇ ਉਨ੍ਹਾਂ ਦੇ ਇਲਾਜ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਇਹ ਵੀ ਪੜ੍ਹੋ : 10 ਦਿਨ ਸਕੂਲ-ਕਾਲਜ ਬੰਦ! ਆਨਲਾਈਨ ਹੋਵੇਗੀ ਪੜ੍ਹਾਈ, ਜਾਣੋ ਹੈਰਾਨੀਜਨਕ ਵਜ੍ਹਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।