ਮੁਕੇਰੀਆਂ ’ਚ ਹਾਦਸੇ ਦੌਰਾਨ ਜਾਨ ਗਵਾਉਣ ਵਾਲੇ ਮੁਲਾਜ਼ਮਾਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਐਲਾਨ

Wednesday, Jan 17, 2024 - 06:01 PM (IST)

ਮੁਕੇਰੀਆਂ ’ਚ ਹਾਦਸੇ ਦੌਰਾਨ ਜਾਨ ਗਵਾਉਣ ਵਾਲੇ ਮੁਲਾਜ਼ਮਾਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਐਲਾਨ

ਚੰਡੀਗੜ੍ਹ/ਹੁਸ਼ਿਆਰਪੁਰ : ਅੱਜ ਮੁਕੇਰੀਆਂ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਪੰਜਾਬ ਪੁਲਸ ਦੇ ਚਾਰ ਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਪੰਜਾਬ ਸਰਕਾਰ ਨੇ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਅੱਜ ਮੁਕੇਰੀਆਂ ਵਿਚ ਵਾਪਰੇ ਹਾਦਸੇ ਦੌਰਾਨ ਸਾਡੇ ਪੰਜਾਬ ਪੁਲਸ ਦੇ 4 ਜਵਾਨਾਂ ਦੀ ਜਾਨ ਚਲੀ ਗਈ। ਨੀਤੀ ਮੁਤਾਬਕ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਪੰਜਾਬ ਸਰਕਾਰ ਵੱਲੋਂ ਅਤੇ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਐੱਚ. ਡੀ. ਐੱਫ. ਸੀ. ਬੈਂਕ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਪੁਲਸ ਸਾਡਾ ਮਾਣ ਹੈ ਅਤੇ ਸਾਡੇ ਬਹਾਦਰ ਜਵਾਨਾਂ ਦੇ ਪਰਿਵਾਰਾਂ ਨਾਲ ਅਸੀਂ ਹਮੇਸ਼ਾ ਖੜ੍ਹੇ ਹਾਂ।

ਇਹ ਵੀ ਪੜ੍ਹੋ : ਕੜਾਕੇ ਦੀ ਠੰਡ ਦਰਮਿਆਨ ਰੈੱਡ ਅਲਰਟ ਜਾਰੀ, ਪੰਜਾਬ ਦੇ 16 ਜ਼ਿਲ੍ਹਿਆਂ ’ਚ ਹੋਰ ਵਿਗੜ ਸਕਦੇ ਨੇ ਹਾਲਾਤ

ਕਿਵੇਂ ਵਾਪਰਿਆ ਸੀ ਹਾਦਸਾ

ਬੁੱਧਵਾਰ ਸਵੇਰੇ ਮੁਕੇਰੀਆਂ ’ਚ ਜਲੰਧਰ-ਪਠਾਨਕੋਟ ਹਾਈਵੇਅ ’ਤੇ ਪਿੰਡ ਐਮਾ ਮਾਂਗਟ ਨੇੜੇ ਪੰਜਾਬ ਪੁਲਸ ਦੀ ਬੱਸ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ 4 ਪੁਲਸ ਮੁਲਾਜ਼ਮਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸੰਘਣੀ ਧੁੰਦ ਦੇ ਚੱਲਦਿਆਂ ਇਹ ਵੱਡਾ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਪੁਲਸ ਦੀ ਬੱਸ ਜਲੰਧਰ ਦੇ ਪੀ. ਏ. ਪੀ. ਤੋਂ ਗੁਰਦਾਸਪੁਰ ਜਾ ਰਹੀ ਸੀ। ਮੁਕੇਰੀਆਂ 'ਚ ਸੰਘਣੀ ਧੁੰਦ ਕਾਰਨ ਪੰਜਾਬ ਪੁਲਸ ਦੀ ਬੱਸ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ ਦੌਰਾਨ 4 ਪੁਲਸ ਮੁਲਾਜ਼ਮਾਂ ਦੀ ਮੌਤ ਹੋ ਗਈ ਅਤੇ ਕਈ ਪੁਲਸ ਮੁਲਾਜ਼ਮ ਜ਼ਖਮੀ ਹੋ ਗਏ। ਰਾਹਗੀਰਾਂ ਨੇ ਬੜੀ ਮੁਸ਼ਕਲ ਨਾਲ ਮੁਲਾਜ਼ਮਾਂ ਨੂੰ ਬੱਸ ਅੰਦਰੋਂ ਬਾਹਰ ਕੱਢਿਆ ਅਤੇ ਜ਼ਖਮੀ ਮੁਲਾਜ਼ਮਾਂ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ।

ਇਹ ਵੀ ਪੜ੍ਹੋ : 17 ਜਨਵਰੀ ਨੂੰ ਪੰਜਾਬ ਦੇ ਇਸ ਜ਼ਿਲ੍ਹੇ ਵਿਚ ਛੁੱਟੀ ਦਾ ਐਲਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News