ਪੰਜਾਬ ''ਚ ਫਿਰ ਵੱਡਾ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

Friday, Jun 28, 2024 - 06:31 PM (IST)

ਪੰਜਾਬ ''ਚ ਫਿਰ ਵੱਡਾ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

ਮਾਨਸਾ (ਬਾਂਸਲ) : ਮਾਨਸਾ ਜ਼ਿਲ੍ਹੇ ਦੇ ਪਿੰਡ ਬਰੇ ਵਿਚ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਇਕ ਤੇਜ਼ ਰਫ਼ਤਾਰ ਗੱਡੀ ਇਕ ਪੁਲੀ ਨਾਲ ਟਕਰਾਅ ਗਈ, ਜਿਸ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਮਨੀ ਸਿੰਘ ਵਾਸੀ ਪਿੰਡ ਅੱਕਾਂਵਾਲੀ ਅਤੇ ਜੋਤੀ ਸਿੰਘ ਸ਼ਾਮਲ ਹਨ। ਘਟਨਾ ਦੇ ਚਸ਼ਮਦੀਦ ਭੋਲਾ ਸਿੰਘ ਨੇ ਦੱਸਿਆ ਕਿ ਕਾਰ ਦੀ ਰਫ਼ਤਾਰ ਬਹੁਤ ਤੇਜ਼ ਸੀ ਜਿਸ ਕਾਰਨ ਕਾਰ ਪਹਿਲਾਂ ਇਕ ਪੁਲੀ ਨਾਲ ਟਕਰਾਅ ਗਈ ਅਤੇ ਫਿਰ ਇਕ ਘਰ ਵਿਚ ਜਾ ਵੱਜੀ। ਹਾਦਸੇ ਇੰਨਾਂ ਭਿਆਨਕ ਸੀ ਕਿ ਦੋ ਨੌਜਵਾਨਾਂ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਮਾਮੇ ਦੀ ਲੜਾਈ ਦਾ ਪਤਾ ਲੱਗਣ 'ਤੇ ਭਾਣਜੇ ਨੇ ਖੇਡੀ ਖੂਨੀ ਖੇਡ, 2 ਘੰਟਿਆਂ 'ਚ ਹਮਲਾ ਕਰਨ ਵਾਲੇ ਦਾ ਕੀਤਾ ਕਤਲ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉਡ ਗਏ ਅਤੇ ਨੌਜਵਾਨਾਂ ਦੀਆਂ ਲਾਸ਼ਾਂ ਬੁਰੀ ਤਰ੍ਹਾਂ ਕਾਰ ਵਿਚ ਫਸ ਗਈਆਂ, ਜਿਨ੍ਹਾਂ ਨੂੰ ਸਥਾਨਕ ਲੋਕਾਂ ਨੇ ਬਾਹਰ ਕੱਢਿਆ। ਦੋ ਨੌਜਵਾਨਾਂ ਦੀ ਮੌਤ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। 

ਇਹ ਵੀ ਪੜ੍ਹੋ : ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਮੰਦਰ ਦੇ ਬਾਹਰ ਨੌਜਵਾਨ ਦਾ ਕਿਰਚਾਂ ਮਾਰ-ਮਾਰ ਕਤਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News