ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ

Friday, Apr 19, 2024 - 06:41 PM (IST)

ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ

ਬਰਨਾਲਾ (ਮਾਨ) : ਬਰਨਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਧਨੌਲਾ ਨੇੜੇ ਬੱਚਿਆਂ ਨਾਲ ਭਰੀ ਸਕੂਲ ਬੱਸ ਨਾਲ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਕਈ ਬੱਚੇ, ਡਰਾਇਵਰ ਅਤੇ ਕੰਡਕਟਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਸਕੂਲ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਬੱਸ ਡਰਾਈਵਰ ਨੇ ਦੱਸਿਆ ਕਿ ਉਹ ਗ੍ਰੀਨ ਫੀਲਡ ਸਕੂਲ ਦਾਨਗੜ੍ਹ ਦੀ ਬੱਸ ਚਲਾਉਂਦਾ ਹੈ। ਅੱਜ ਸਵੇਰੇ ਜਦੋਂ ਉਹ ਆਪਣੇ ਬੱਚਿਆਂ ਨਾਲ ਸਕੂਲ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਕੈਂਟਰ ਨਾਲ ਬੱਸ ਦੀ ਟੱਕਰ ਹੋ ਗਈ। ਉਸ ਨੇ ਦੱਸਿਆ ਕਿ ਸਕੂਲ ਵਿਚ 40 ਦੇ ਕਰੀਬ ਬੱਚੇ ਸਨ ਪਰ ਜ਼ਖ਼ਮੀਆਂ ਬਾਰੇ ਉਸ ਨੂੰ ਕੁਝ ਨਹੀਂ ਪਤਾ। ਉਸ ਨੇ ਦੱਸਿਆ ਕਿ ਬੱਸ ਅਤੇ ਕੈਂਟਰ ਨਾਲ ਟੱਕਰ ਹੋ ਗਈ।

ਇਹ ਵੀ ਪੜ੍ਹੋ : ਦੇਰ ਰਾਤ ਪਿੰਡ ਘਰਾਚੋਂ 'ਚ ਪਿਆ ਚੀਕ-ਚਿਹਾੜਾ, ਇਕ ਮਹਿਲਾ ਦੀ ਦਰਦਨਾਕ ਮੌਤ, ਮੰਜ਼ਰ ਦੇਖ ਦਹਿਲ ਗਏ ਲੋਕ

ਇਸ ਸਬੰਧੀ ਚਸ਼ਮਦੀਦ ਇੰਦਰਜੀਤ ਸਿੰਘ ਨੇ ਦੱਸਿਆ ਕਿ ਬਠਿੰਡਾ-ਚੰਡੀਗੜ੍ਹ ਰੋਡ 'ਤੇ ਪਿੰਡ ਭੱਠਲ ਨੇੜੇ ਸਕੂਲ ਬੱਸ ਅਤੇ ਟਰੱਕ ਵਿਚਕਾਰ ਹਾਦਸਾ ਵਾਪਰ ਗਿਆ। ਉਸ ਨੇ ਦੱਸਿਆ ਕਿ ਸਕੂਲ ਬੱਸ ਦੀ ਰਫਤਾਰ ਤੇਜ਼ ਹੋਣ ਕਾਰਨ ਬੱਸ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। ਇਸ ਕਾਰਨ ਇਹ ਹਾਦਸਾ ਵਾਪਰਿਆ ਹੈ। ਇਸ ਸਬੰਧੀ ਸਰਕਾਰੀ ਹਸਪਤਾਲ ਧਨੌਲਾ ਦੇ ਡਾਕਟਰ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 8 ਵਜੇ ਇਕ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਵਿੱਚ ਕਈ ਬੱਚੇ ਅਤੇ ਸਟਾਫ਼ ਮੈਂਬਰ ਜ਼ਖਮੀ ਹੋਏ, ਜਿਹੜੇ ਹਸਪਤਾਲ ਵਿਚ ਦਾਖ਼ਲ ਹਨ। ਜ਼ਖਮੀਆਂ ਨੂੰ ਤੁਰੰਤ ਮੁੱਢਲੀ ਸਹਾਇਤਾ ਦਿੱਤੀ ਗਈ। 4 ਦੇ ਕਰੀਬ ਬੱਚਿਆਂ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਰੈਫਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਰਸੋਈ 'ਚ ਚਾਹ ਬਣਾ ਰਹੀ ਸੀ ਨੂੰਹ, ਸੱਸ-ਸਹੁਰੇ ਨੇ ਤੇਲ ਪਾ ਕੇ ਲਗਾ ਦਿੱਤੀ ਅੱਗ

 


author

Gurminder Singh

Content Editor

Related News