2 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ, ਸੜਕ ਹਾਦਸੇ 'ਚ ਹੋਈ ਦਰਦਨਾਕ ਮੌਤ
Friday, Dec 13, 2024 - 04:21 PM (IST)
ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਵਿਖੇ ਸੜਕ ਹਾਦਸਾ ਵਾਪਰਨ ਕਰਕੇ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਬੀਰ (35) ਵਾਸੀ ਪਿੰਡ ਕੋਟਲਾਪੁਰ ਵਜੋਂ ਹੋਈ ਹੈ। ਉਕਤ ਵਿਅਕਤੀ ਦੋ ਬੱਚਿਆਂ ਦਾ ਪਿਓ ਸੀ। ਜਾਣਕਾਰੀ ਅਨੁਸਾਰ ਮ੍ਰਿਤਕ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਪਰਿਵਾਰ ਵਿੱਚ ਇਕੱਲਾ ਹੀ ਕਮਾਉਣ ਵਾਲਾ ਸੀ ਅਤੇ ਉਸ ਦੇ ਪਿੱਛੇ ਉਸ ਦੀ ਧਰਮ ਪਤਨੀ ਸਮੇਤ ਉਸ ਦੇ ਦੋ ਬੱਚੇ ਹਨ।
ਇਹ ਵੀ ਪੜ੍ਹੋ- ਸੜਕ ਹਾਦਸੇ ਨੇ ਘਰ 'ਚ ਵਿਛਾ ਦਿੱਤੇ ਸੱਥਰ, ਮਾਪਿਆਂ ਦੇ ਸੋਹਣੇ-ਸੁਨੱਖੇ ਮੁੰਡੇ ਦੀ ਦਰਦਨਾਕ ਮੌਤ
ਉਕਤ ਵਿਅਕਤੀ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਪਹੁੰਚਾਉਣ ਵਾਲੇ ਚਸ਼ਮਦੀਦ ਨੇ ਦੱਸਿਆ ਕਿ ਟਿੱਪਰ ਚਾਲਕ ਘੱਟ ਉਮਰ ਦਾ ਚਾਪਦਾ ਸੀ ਅਤੇ ਉਹ ਡਰਾਈਵਿੰਗ ਦੌਰਾਨ ਸੜਕ 'ਤੇ ਕਈ ਵਾਹਨਾਂ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਉਸ ਨੇ ਬਲਵੀਰ ਨੂੰ ਟੱਕਰ ਮਾਰੀ ਜਿਸ ਕਾਰਨ ਬਲਵੀਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਜਦੋਂ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਕਹਿਰ ਵਰਾਉਣ ਲੱਗੀ ਠੰਡ, ਤਾਪਮਾਨ 4 ਡਿਗਰੀ ਤੋਂ ਵੀ ਹੇਠਾਂ, ਚਿਤਾਵਨੀ ਜਾਰੀ
ਮੌਕੇ 'ਤੇ ਪਿੰਡ ਦੇ ਸਰਪੰਚ ਅਤੇ ਹੋਰ ਮੁਹਤਬਰਾਂ ਨੇ ਰੋਸ ਪ੍ਰਗਟ ਕੀਤਾ ਕਿ ਵਾਰ-ਵਾਰ ਫੋਨ ਕਰਨ ਦੇ ਬਾਵਜੂਦ ਥਾਣਾ ਸਦਰ ਦੀ ਪੁਲਸ ਤਿੰਨ ਘੰਟੇ ਬਾਅਦ ਤੱਕ ਵੀ ਨਹੀਂ ਪਹੁੰਚੀ, ਜਿਸ ਕਾਰਨ ਪਰਿਵਾਰ ਅਤੇ ਪਿੰਡ ਵਾਲਿਆਂ ਵਿੱਚ ਭਾਰੀ ਰੋਸ ਵੇਖਣ ਨੂੰ ਮਿਲਿਆ। ਦੱਸ ਦਈਏ ਕਿ ਹੁਸ਼ਿਆਰਪੁਰ ਤੋਂ ਆਦਮਬਾਲ ਲਿੰਕ ਮਾਰਗ 'ਤੇ ਇਕ ਜਿਮ ਦੇ ਸਾਹਮਣੇ ਇਹ ਹਾਦਸਾ ਹੋਇਆ ਅਤੇ ਇਸ ਹਾਦਸੇ ਦੀ ਸੀ. ਸੀ. ਟੀ. ਵੀ. ਵੀ ਸਾਹਮਣੇ ਆਈ ਹੈ। ਉਥੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਕਿਉਂਕਿ ਬਲਬੀਰ ਬਹੁਤ ਨਿੱਘੇ ਸੁਭਾਅ ਦਾ ਮਾਲਕ ਸੀ ਅਤੇ ਪਰਿਵਾਰ ਵਿੱਚ ਇਕੱਲਾ ਹੀ ਕਮਾਉਣ ਵਾਲਾ ਸੀ। ਪਰਿਵਾਰ ਅਤੇ ਪਿੰਡ ਵਾਲਿਆਂ ਨੇ ਪ੍ਰਸ਼ਾਸਨ ਤੋਂ ਮਦਦ ਦੀ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਪੁਲਸ ਨੂੰ ਗ੍ਰਨੇਡ ਅਟੈਕ ਦੀ ਧਮਕੀ, ਗੈਂਗਸਟਰਾਂ ਨੇ ਪੋਸਟ ਪਾ ਕਿਹਾ ਜੇ ਨਾਕਾ ਲਾਇਆ ਤਾਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8