ਸਰਕਾਰੀ ਮੈਡੀਕਲ ਕਾਲਜ ਦੇ ਡਾਕਟਰ ਨਾਲ ਟ੍ਰੇਨ 'ਚ ਵਾਪਰਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ
Saturday, Aug 23, 2025 - 11:57 AM (IST)

ਅੰਮ੍ਰਿਤਸਰ (ਦਲਜੀਤ)-ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਪੈਥੋਲੋਜੀ ਵਿਭਾਗ ’ਚ ਤਾਇਨਾਤ ਅਸਿਸਟੈਂਟ ਪ੍ਰੋਫੈਸਰ ਡਾ. ਹਰਦੀਪ ਸਿੰਘ ਸੇਠੀ ਦੀ ਟ੍ਰੇਨ ਹਾਦਸੇ ’ਚ ਮੌਤ ਹੋ ਗਈ ਹੈ। ਡਾ. ਸੇਠੀ ਜਲੰਧਰ ਤੋਂ ਅੰਮ੍ਰਿਤਸਰ ਆਪਣੀ ਡਿਊਟੀ ’ਤੇ ਆ ਰਹੇ ਸਨ।
ਇਹ ਵੀ ਪੜ੍ਹੋ- ਪੰਜਾਬ 'ਚ 27 ਤਰੀਖ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਜਾਣਕਾਰੀ ਅਨੁਸਾਰ ਜਲੰਧਰ ਦੇ ਰਹਿਣ ਵਾਲੇ ਡਾ. ਸੇਠੀ ਸਵੇਰੇ ਡਿਊਟੀ ਲਈ ਟ੍ਰੇਨ ਰਾਹੀਂ ਜਦੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਪੁੱਜੇ ਤਾਂ ਉਨ੍ਹਾਂ ਦਾ ਪੈਰ ਹੇਠਾਂ ਉਤਰਨ ਵਾਲੇ ਸਟੈਂਡ ’ਚ ਅੜ ਗਿਆ, ਜਿਸ ਤੋਂ ਬਾਅਦ ਉਹ ਰੇਲਵੇ ਦੀ ਪਟੜੀ ਲਾਈਨ ’ਤੇ ਡਿੱਗ ਗਏ। ਇਸ ਦੌਰਾਨ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗ ਗਈਆਂ। ਡਾ. ਸੇਠੀ ਨੂੰ ਇਕ ਪ੍ਰਾਈਵੇਟ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਪਰ ਕੁਝ ਹੀ ਸਮੇਂ ਬਾਅਦ ਡਾ. ਸੇਠੀ ਦੀ ਮੌਤ ਹੋ ਗਈ। ਰੇਲਵੇ ਪੁਲਸ ਵੱਲੋਂ ਡਾ. ਸੇਠੀ ਦਾ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇਹ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਵੱਡੇ ਹਿੱਸੇ 'ਚ ਭਾਰੀ ਮੀਂਹ ਦੀ ਚਿਤਾਵਨੀ, ਇਹ ਜ਼ਿਲ੍ਹੇ ਹੋ ਜਾਣ ALERT
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8