ਭਗਤਾ ਭਾਈ ਨੇੜੇ ਵਾਪਰਿਆ ਭਿਆਨਕ ਹਾਦਸਾ, ਤਿੰਨ ਘਰਾਂ ’ਚ ਵਿੱਛ ਗਏ ਲਾਸ਼ਾਂ ਦੇ ਸੱਥਰ

Tuesday, Mar 15, 2022 - 10:01 PM (IST)

ਭਗਤਾ ਭਾਈ ਨੇੜੇ ਵਾਪਰਿਆ ਭਿਆਨਕ ਹਾਦਸਾ, ਤਿੰਨ ਘਰਾਂ ’ਚ ਵਿੱਛ ਗਏ ਲਾਸ਼ਾਂ ਦੇ ਸੱਥਰ

ਭਗਤਾ ਭਾਈ (ਢਿੱਲੋਂ) : ਨੇੜਲੇ ਪਿੰਡ ਸਿਰੀਏ ਵਾਲਾ ਵਿਖੇ ਸ਼ਹੀਦ ਲੈਫ਼ ਜਸਮੇਲ ਸਿੰਘ ਦੀ ਸਮਾਧ ਨੇੜੇ ਬੀਤੀ ਦੇਰ ਰਾਤ ਇਕ ਮੋਟਰ ਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਵਲੋਂ ਟੱਕਰ ਮਾਰ ਦਿੱਤੀ ਗਈ। ਇਸ ਭਿਆਨਕ ਹਾਦਸੇ ਵਿਚ ਦੋ ਨੌਜਵਾਨਾਂ ਸਣੇ ਤਿੰਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਸਿਰੀਏ ਵਾਲਾ ਸਾਈਡ ਤੋਂ ਇਕ ਮੋਟਰ ਸਾਈਕਲ ’ਤੇ ਸੁਖਜੀਤ ਸਿੰਘ ਪੁੱਤਰ ਨਾਹਰ ਸਿੰਘ, ਸਤਪਾਲ ਸਿੰਘ ਉਰਫ ਸੱਤਾ ਪੁੱਤਰ ਹਰਦਿਆਲ ਸਿੰਘ ਅਤੇ ਦਰਸ਼ਨ ਸਿੰਘ ਪੁੱਤਰ ਬਖਸ਼ੀਸ਼ ਸਿੰਘ ਤਿੰਨੇ ਵਾਸੀ ਡੋਡ ਆਪਣੇ ਕੰਮ ਤੋਂ ਵਾਪਸ ਆਪਣੇ ਪਿੰਡ ਡੋਡ ਆ ਰਹੇ ਸਨ।

ਇਹ ਵੀ ਪੜ੍ਹੋ : ਸੰਦੀਪ ਨੰਗਲ ਅੰਬੀਆਂ ਕਤਲ ਕਾਂਡ ’ਚ ਨਵਾਂ ਮੋੜ, ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਨੇ ਪਾਈ ਫੇਸਬੁੱਕ ਪੋਸਟ

ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਸਾਹਮਣੇ ਤੋਂ ਆ ਰਹੀ ਕਿਸੇ ਗੱਡੀ ਨੇ ਉਨ੍ਹਾਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਤੁਰੰਤ ਭਗਤਾ ਭਾਈਤ ਦੇ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ । ਇਹ ਘਟਨਾ ਕਰੀਬ ਸਵਾ ਕੁ ਅੱਠ ਵਜੇ ਦੀ ਦੱਸੀ ਜਾ ਰਹੀ ਹੈ। ਇਸ ਤਰ੍ਹਾਂ ਨਾਲ ਇਕ ਹੀ ਪਿੰਡ ਵਿਚ ਤਿੰਨ ਮੌਤਾਂ ਨਾਲ ਮਾਤਮ ਛਾ ਗਿਆ ਹੈ। ਉਧਰ ਪੁਲਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਦੋ ਸਾਲ ਪਹਿਲਾਂ ਵਿਆਹੇ ਪੁੱਤ ਦੀ ਅਚਾਨਕ ਮੌਤ, ਰੋ-ਰੋ ਹਾਲੋ ਬੇਹਾਲ ਹੋਇਆ ਪਰਿਵਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News