ਚਿੰਤਪੁਰਨੀ ਤੋਂ ਮੱਥਾ ਟੇਕ ਕੇ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਕਾਰ ਦੇ ਉੱਡੇ ਪਰਖੱਚੇ, 6 ਜ਼ਖ਼ਮੀ
Friday, Dec 12, 2025 - 01:29 PM (IST)
ਦੀਨਾਨਗਰ(ਗੋਰਾਇਆ, ਵਿਨੋਦ, ਗੁਰਪ੍ਰੀਤ)- ਚਿੰਤਪੁਰਨੀ ਤੋਂ ਮੱਥਾ ਟੇਕ ਕੇ ਵਾਪਸ ਆਪਣੇ ਘਰ ਬਟਾਲਾ ਜਾ ਰਹੇ ਪਰਿਵਾਰ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ । ਮੁਕੇਰੀਆਂ ਤੋਂ ਗੁਰਦਾਸਪੁਰ ਨੂੰ ਜਾਂਦੇ ਰੋਡ 'ਤੇ ਪਿੰਡ ਜਗਤਪੁਰ ਟਾਂਡਾ ਨੇੜੇ ਤੇਜ਼ ਰਫਤਾਰ ਕਾਰ ਅੱਗੇ ਗੰਨਾ ਲੱਦ ਕੇ ਲੈ ਜਾ ਰਹੀ ਟਰਾਲੀ ਨਾਲ ਟੱਕਰਾ ਗਈ। ਦੁਰਘਟਨਾ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਕਾਰ 'ਚ ਸਵਾਰ ਛੇ ਦੇ ਛੇ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ 'ਚ ਦੋ ਔਰਤਾਂ ਤੇ ਇਕ ਬੱਚਾ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦੇ ਸਾਰੇ ਸਕੂਲਾਂ 'ਚ ਤੁਰੰਤ ਛੁੱਟੀ ਦੇ ਹੁਕਮ, ਪੁਲਸ ਅਲਰਟ
15 ਤੇ 16 ਸਾਲ ਦੇ ਇਸ ਬੱਚੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਜਦਕਿ ਇਕ ਹੋਰ ਔਰਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਈ ਹੈ। ਨਜ਼ਦੀਕ ਰਹਿਣ ਵਾਲੇ ਲੋਕਾਂ ਤੇ ਨਜ਼ਦੀਕ ਦੇ ਪੈਟਰੋਲ ਪੰਪ ਦੇ ਕਰਿੰਦਿਆਂ ਦਾ ਕਹਿਣਾ ਹੈ ਕਿ ਕਾਰ ਕਾਫੀ ਤੇਜ਼ ਰਫ਼ਤਾਰ ਸੀ । ਜ਼ੋਰਦਾਰ ਟੱਕਰ ਤੋਂ ਬਾਅਦ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਉਹ ਦੌੜ ਕੇ ਘਟਨਾ ਸਥਲ 'ਤੇ ਪਹੁੰਚੇ ਅਤੇ ਵੇਖਿਆ ਕਿ ਕਾਰ ਟਰਾਲੀ ਦੇ ਹੇਠਾਂ ਫਸ ਚੁੱਕੀ ਸੀ । ਕਾਰ 'ਚ 6 ਲੋਕ ਫਸੇ ਹੋਏ ਸਨ । ਕਾਫੀ ਮਸ਼ੱਕਤ ਤੋਂ ਬਾਅਦ ਕਾਰ ਦੇ ਸ਼ੀਸ਼ੇ ਤੋੜ ਕੇ ਜ਼ਖ਼ਮੀਆਂ ਨੂੰ ਕੱਢਿਆ ਗਿਆ ਪਰ ਜ਼ਖ਼ਮਿਆਂ ਵਿੱਚੋਂ ਇੱਕ ਲੜਕੇ ਦੀ ਹਾਲਤ ਕਾਫੀ ਨਾਜ਼ੁਕ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਕੀਤੀ ਗਈ ਛੁੱਟੀ
ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਸੜਕ ਸੁਰੱਖਿਆ ਫੋਰਸ ਦੀ ਟੀਮ ਵੱਲੋਂ ਮੌਕੇ 'ਤੇ ਪਹੁੰਚ ਕੇ ਨਜ਼ਦੀਕ ਦੇ ਮੁਕੇਰੀਆਂ ਹਸਪਤਾਲ ਲਿਜਾਇਆ ਗਿਆ ਹੈ। ਉੱਥੇ ਹੀ ਮੌਕੇ 'ਤੇ ਪਹੁੰਚੇ ਸੰਬੰਧਿਤ ਥਾਣਾ ਪੁਰਾਣਾ ਸ਼ਾਲਾ ਦੇ ਐਸਐਚਓ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਹ ਮੁਕੇਰੀਆਂ ਜਾ ਰਹੇ ਹਨ ਅਤੇ ਜ਼ਖ਼ਮੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਗਰਭਵਤੀ ਨਾ ਹੋਣ ਕਾਰਣ ਨੂੰਹ ਨੂੰ ਦਿੱਤੇ ਜਾਂਦੇ ਸੀ ਤਸੀਹੇ, ਤੰਗ ਆਈ ਨੇ ਗਲ ਲਾਈ ਮੌਤ, 10 ਮਹੀਨੇ ਪਹਿਲਾਂ...
