ਅਮਰੀਕਾ ਜਾਣ ਤੋਂ ਕੁਝ ਘੰਟੇ ਪਹਿਲਾਂ ਵਾਪਰਿਆ ਭਾਣਾ, ਦਿਲ ਕੰਬਾਊ ਹਾਦਸੇ ਵਿਚ ਹੋਈ ਮੌਤ
Thursday, Mar 06, 2025 - 11:49 AM (IST)

ਗੁਰਦਾਸਪੁਰ/ਬਟਾਲਾ (ਗੁਰਪ੍ਰੀਤ) : ਬਟਾਲਾ ਦੇ ਨੇੜਲੇ ਪਿੰਡ ਸੇਖਵਾਂ ਨੇੜੇ ਦਿਲ ਕੰਬਾਅ ਦੇਣ ਵਾਲੇ ਹਾਦਸੇ ਵਿਚ ਤਿੰਨ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਮ੍ਰਿਤਕਾਂ ਦੇ ਸਰੀਰ ਬੁਰੀ ਤਰ੍ਹਾਂ ਨੁਕਸਾਨੇ ਗਏ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਪਰਾਲੀ ਢੋਣ ਵਾਲੀ ਟਰਾਲੀ 'ਚ ਦੋ ਕਾਰਾਂ ਦੀ ਹੋਈ ਟੱਕਰ ਕਾਰਣ ਵਾਪਰਿਆ। ਹਾਦਸੇ ਵਿਚ ਤਿੰਨ ਵਿਅਕਤੀਆਂ ਦੀ ਮੌਕੇ 'ਤੇ ਹੋਈ ਮੌਤ ਹੋ ਗਈ ਜਦਕਿ 6 ਲੋਕ ਗੰਭੀਰ ਜ਼ਖਮੀ ਹਨ। ਮ੍ਰਿਤਕਾਂ ਵਿਚ ਦੋ ਸਕੇ ਸਾਂਢੂ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ : Punjab : ਨਸ਼ਾ ਕਾਰੋਬਾਰੀਆਂ ਵੱਲੋਂ ਦਿਨ ਦਿਹਾੜੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
ਨੇੜਲੇ ਲੋਕਾਂ ਦੇ ਦੱਸਣ ਮੁਤਾਬਕ ਟੱਕਰ ਤੋਂ ਬਾਅਦ ਜ਼ੋਰਦਾਰ ਆਵਾਜ਼ ਆਈ। ਹਾਦਸਾ ਇੰਨਾ ਭਿਆਨਕ ਸੀ ਕਾਰਾਂ ਬੁਰੀ ਤਰਾਂ ਨਾਲ ਨੁਕਸਾਨੀਆਂ ਗਈਆਂ ਹਨ। ਇਸ ਹਾਦਸੇ 'ਚ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਹਾਦਸੇ ਦਾ ਸ਼ਿਕਾਰ ਹੋਇਆ ਮ੍ਰਿਤਕ ਸੁਰਜੀਤ ਸਿੰਘ ਅਮਰੀਕਾ ਦਾ ਰਹਿਣ ਵਾਲਾ ਸੀ ਅਤੇ 17 ਸਾਲ ਬਾਅਦ ਆਪਣੇ ਘਰ ਵਾਪਸ ਪਰਤਿਆ ਸੀ। ਸੁਰਜੀਤ ਸਿੰਘ ਨੇ ਅੱਜ ਅਮਰੀਕਾ ਜਾਣਾ ਸੀ ਪਰ ਉਸ ਤੋਂ ਪਹਿਲਾਂ ਹੀ ਇਹ ਘਟਨਾ ਵਾਪਰ ਗਈ, ਜਿਸ ਵਿਚ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਮਹਿੰਗੇ ਟੋਲ ਪਲਾਜ਼ਾ 'ਤੇ ਕਿਸਾਨਾਂ ਨੇ ਲਗਾ ਦਿੱਤਾ ਧਰਨਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e