ਸ੍ਰੀ ਫਤਿਹਗੜ੍ਹ ਸਾਹਿਬ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, ਮੌਕੇ 'ਤੇ ਪਿਆ ਚੀਕ-ਚਿਹਾੜਾ (ਵੀਡੀਓ)
Thursday, Dec 25, 2025 - 10:35 AM (IST)
ਨਾਭਾ : ਸ੍ਰੀ ਫਤਿਹਗੜ੍ਹ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨਾਲ ਉਸ ਵੇਲੇ ਭਿਆਨਕ ਹਾਦਸਾ ਵਾਪਰਿਆ, ਜਦੋਂ ਨਾਭਾ ਵਿਖੇ ਸ਼ਰਧਾਲੂਆਂ ਨਾਲ ਭਰੀ ਟਰਾਲੀ ਅਚਾਨਕ ਪਲਟ ਗਈ ਅਤੇ ਉਨ੍ਹਾਂ ਦਾ ਸਮਾਨ ਸੜਕ 'ਤੇ ਖਿੱਲਰ ਗਿਆ। ਇਸ ਹਾਦਸੇ ਦੌਰਾਨ 10 ਦੇ ਕਰੀਬ ਸ਼ਰਧਾਲੂਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।
ਇਹ ਵੀ ਪੜ੍ਹੋ : ਵਾਹਨ ਚਾਲਕਾਂ ਲਈ ਨਵੀਂ ਐਡਵਾਈਜ਼ਰੀ ਜਾਰੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਮਿਲੀ ਜਾਣਕਾਰੀ ਮੁਤਾਬਕ ਉਕਤ ਸ਼ਰਧਾਲੂ ਬੀਤੀ ਰਾਤ ਮਾਨਸਾ ਤੋਂ ਟਰਾਲੀ 'ਚ ਸਵਾਰ ਹੋ ਕੇ ਸ੍ਰੀ ਫਤਿਹਗੜ੍ਹ ਸਾਹਿਬ ਜਾ ਰਹੇ ਸੀ ਪਰ ਇਸ ਟਰਾਲੀ ਦੀ ਟੱਕਰ ਅਚਾਨਕ ਪਿੱਛਿਓਂ ਆ ਰਹੀ ਪਿਕਅੱਪ ਗੱਡੀ ਨਾਲ ਹੋ ਗਈ।
ਦਰਅਸਲ ਪਿੱਕਅਪ ਚਾਲਕ ਟਰਾਲੀ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਟਰਾਲੀ ਚਾਲਕ ਨੇ ਹਾਦਸੇ ਨੂੰ ਰੋਕਣ ਲਈ ਅਚਾਨਕ ਬ੍ਰੇਕ ਮਾਰ ਦਿੱਤੀ, ਜਿਸ ਕਾਰਨ 10 ਦੇ ਕਰੀਬ ਸ਼ਰਧਾਲੂ ਜ਼ਖਮੀ ਹੋ ਗਏ ਅਤੇ ਉਨ੍ਹਾਂ ਦਾ ਸਮਾਨ ਸੜਕ 'ਤੇ ਖਿੱਲਰ ਗਿਆ। ਚੰਗੀ ਗੱਲ ਇਹ ਰਹੀ ਕਿ ਇਸ ਹਾਦਸੇ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
