ਫਿਰੋਜ਼ਪੁਰ-ਜ਼ੀਰਾ ਰੋਡ 'ਤੇ ਦਿਲ ਕੰਬਾਊ ਹਾਦਸਾ, ਔਰਤ ਸਣੇ 3 ਦੀ ਮੌਤ

Wednesday, Feb 20, 2019 - 03:03 PM (IST)

ਫਿਰੋਜ਼ਪੁਰ-ਜ਼ੀਰਾ ਰੋਡ 'ਤੇ ਦਿਲ ਕੰਬਾਊ ਹਾਦਸਾ, ਔਰਤ ਸਣੇ 3 ਦੀ ਮੌਤ

ਫਿਰੋਜ਼ਪੁਰ (ਸੰਨੀ, ਮਲਹੋਤਰਾ ) : ਫਿਰੋਜ਼ਪੁਰ-ਜ਼ੀਰਾ ਰੋਡ 'ਤੇ ਨਿਊ ਦੀਪ ਕੰਪਨੀ ਦੀ ਤੇਜ਼ ਰਫਤਾਰ ਬੱਸ ਵਲੋਂ ਇਕ ਮਹਿਲਾ ਸਮੇਤ ਤਿੰਨ ਲੋਕਾਂ ਨੂੰ ਦਰੜ ਦਿੱਤਾ ਗਿਆ, ਹਾਦਸੇ ਵਿਚ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੂਤਰਾਂ ਮੁਤਾਬਕ ਨਿਊ ਦੀਪ ਕੰਪਨੀ ਦੀ ਬੱਸ ਫਿਰੋਜ਼ਪੁਰ ਤੋਂ ਜ਼ੀਰਾ ਜਾ ਰਹੀ ਸੀ, ਇਸ ਦੌਰਾਨ ਫਿਰੋਜ਼ਪੁਰ-ਜ਼ੀਰਾ ਹਾਈਵੇ 'ਤੇ ਉਕਤ ਤੇਜ਼ ਰਫਤਾਰ ਬੱਸ ਨੇ ਫਿਰੋਜ਼ਪੁਰ ਵਲੋਂ ਆ ਰਹੇ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਸਿੱਟੇ ਵਜੇ ਔਰਤ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕ ਫਿਰੋਜ਼ਪੁਰ ਦੇ ਪਿੰਡ ਨਾਜੂ ਸ਼ਾਹ ਮਿਸ਼ਰੀ ਵਾਲਾ ਅਤੇ ਪਿੰਡ ਇਆਰੇ ਸ਼ਾਹ ਵਾਲਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। 

PunjabKesari
ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਐੱਸ. ਐੱਚ. ਓ. ਜਸਵੰਤ ਸਿੰਘ ਭੱਟੀ ਮੌਕੇ 'ਤੇ ਪਹੁੰਚ ਗਏ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਨੇ ਦੱਸਿਆ ਕਿ ਬੱਸ ਕਾਫੀ ਤੇਜ਼ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਪੁਲਸ ਨੇ ਬੱਸ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਘਟਨਾ ਤੋਂ ਬਾਅਦ ਬਸ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ, ਜਿਸ ਦੀ ਗ੍ਰਿਫਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

PunjabKesari

PunjabKesari


author

Gurminder Singh

Content Editor

Related News