ਭਿਆਨਕ ਹਾਦਸੇ ਨੇ ਉਜਾੜੇ ਪਰਿਵਾਰ, ਦੋ ਨੌਜਵਾਨਾਂ ਦੀ ਮੌਤ

11/27/2020 5:10:47 PM

ਰਾਹੋਂ (ਪ੍ਰਭਾਕਰ) : ਬੀਤੀ ਦੇਰ ਸ਼ਾਮ ਪਿੰਡ ਕੰਗ ਦੇ ਕੋਲ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਸਾਹਮਣੇ ਆ ਰਹੇ ਟਰੱਕ 'ਚ ਟੱਕਰ ਵੱਜਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਰਾਹੋਂ ਦੇ ਐੱਸ. ਐੱਚ. ਓ. ਹਰਪ੍ਰੀਤ ਸਿੰਘ ਦਹਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਗਰਚਾ ਦੇ ਰਹਿਣ ਵਾਲੇ ਜਸਵੰਤ ਸਿੰਘ ਅਤੇ ਹਰਸ਼ਦੀਪ ਸਿੰਘ ਮੋਟਰਸਾਈਕਲ 'ਤੇ ਰਾਹੋਂ ਤੋਂ ਪਿੰਡ ਗਰਚਾ ਨੂੰ ਜਾ ਰਹੇ ਸੀ ਕਿ ਪਿੰਡ ਕੰਗ ਦੇ ਕੋਲ ਸਾਹਮਣੇ ਤੋਂ ਆ ਰਹੇ ਟਰੱਕ ਦੀ ਟੱਕਰ ਵੱਜਣ ਨਾਲ ਮੌਕੇ 'ਤੇ ਹੀ ਦੋਹਾਂ ਦੀ ਮੌਤ ਹੋ ਗਈ।

ਏ.ਐੱਸ.ਆਈ. ਮੋਹਨ ਲਾਲ ਨੇ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਗਈਆਂ ਹਨ।


Gurminder Singh

Content Editor Gurminder Singh