ਸਾਲ ਦੀ ਆਖਰੀ ਰਾਤ ਬਰਨਾਲਾ ’ਚ ਵਾਪਰਿਆ ਵੱਡਾ ਹਾਦਸਾ, ਦੋ ਪਰਿਵਾਰਾਂ ਦੀਆਂ ਉੱਜੜੀਆਂ ਖੁਸ਼ੀਆਂ
Saturday, Jan 01, 2022 - 06:22 PM (IST)
ਬਰਨਾਲਾ (ਪੁਨੀਤ ਮਾਨ) : ਬਰਨਾਲਾ ਜ਼ਿਲ੍ਹੇ ਦੇ ਪਿੰਡ ਚੀਮਾ ਵਿਚ ਸਾਲ ਦੀ ਆਖਰੀ ਰਾਤ ਸ਼ਰਾਬ ਦੇ ਨਸ਼ੇ ਵਿਚ ਧੁੱਤ ਇਕ ਗੱਡੀ ਚਾਲਕ ਨੇ ਦੋ ਘਰਾਂ ਦੇ ਚਿਰਾਗ ਬੁਝਾ ਦਿੱਤੇ। ਜ਼ਿਲ੍ਹੇ ਦੇ ਪਿੰਡ ਚੀਮਾ ਦੇ ਨਜ਼ਦੀਕ ਸ਼ਰਾਬ ਦੇ ਨਸ਼ੇ ’ਚ ਧੁੱਤ ਬੋਲੈਰੋ ਗੱਡੀ ਚਾਲਕ ਵਲੋਂ ਗਲਤ ਸਾਈਡ ’ਤੇ ਜਾ ਕੇ ਸਾਹਮਣੇ ਤੋਂ ਆ ਰਹੇ ਛੋਟੇ ਹਾਥੀ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ਵਿਚ ਛੋਟੇ ਹਾਥੀ ਵਿਚ ਸਵਾਰ 4 ਲੋਕਾਂ ਵਿਚੋਂ ਦੋ ਦੀ ਮੌਤ ਹੋ ਗਈ। ਜਦਕਿ ਦੋ ਲੋਕ ਗੰਭੀਰ ਰੂਪ ਵਿਚ ਜ਼ਖਮੀ ਹਨ, ਜਿਨ੍ਹਾਂ ਨੂੰ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਚੜ੍ਹਦੇ ਸਾਲ ਦੋ ਪਰਿਵਾਰਾਂ ’ਚ ਵਿਛੇ ਸੱਥਰ, ਛੁੱਟੀ ’ਤੇ ਆਏ ਫੌਜੀ ਸਣੇ ਦੋ ਨੌਜਵਾਨਾਂ ਦੀ ਮੌਤ
ਦੱਸਿਆ ਜਾ ਰਿਹਾ ਹੈ ਕਿ ਉਕਤ ਬੋਲੈਰੋ ਸ਼ਰਾਬ ਠੇਕੇਦਾਰ ਦੀ ਹੈ ਅਤੇ ਬੋਲੈਰੋ ਚਾਲਕ ਅਤੇ ਹੋਰ ਲੋਕਾਂ ਵਲੋਂ ਸ਼ਰਾਬ ਪੀਤੀ ਹੋਈ ਸੀ। ਪੁਲਸ ਵਲੋਂ ਗੱਡੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਥੇ ਹੀ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜੇਕਰ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਹਾਦਸੇ ਤੋਂ ਬਾਅਦ ਬੋਲੈਰੋ ਵਿਚ ਸਵਾਰ ਸ਼ਰਾਬ ਠੇਕੇਦਾਰ ਦੇ ਕਰਿੰਦੇ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ : ਲੁਧਿਆਣਾ ਬੰਬ ਧਮਾਕੇ ’ਚ ਵੱਡਾ ਖ਼ੁਲਾਸਾ, ਸੁਖਬੀਰ ਬਾਦਲ ਦੀ ਰੈਲੀ ’ਚ ਵੀ ਨਜ਼ਰ ਆਇਆ ਸੀ ਮੁਲਜ਼ਮ ਗਗਨਦੀਪ
ਕੀ ਕਹਿਣਾ ਹੈ ਜਾਂਚ ਅਧਿਕਾਰੀ ਦਾ
ਇਸ ਪੂਰੇ ਮਾਮਲੇ ਵਿਚ ਜਾਂਚ ਅਧਿਕਾਰੀ ਥਾਣੇਦਾਰ ਸਤਨਾਮ ਸਿੰਘ ਸ਼ਰਾਬ ਠੇਕੇਦਾਰਾਂ ਅਤੇ ਬੋਲੈਰੋ ਗੱਡੀ ਵਿਚ ਸਵਾਰ ਸ਼ਰਾਬ ਠੇਕੇਦਾਰਾਂ ਦੇ ਕਰਿੰਦੇ ਨੂੰ ਬਚਾਉਂਦੇ ਹੋਏ ਦੇਖੇ ਗਏ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਦੇ ਬਿਆਨਾਂ ਦੇ ਆਧਾਰ ’ਤੇ ਬੋਲੈਰੋ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਚਾਲਕ ਅਤੇ ਉਸ ਦੇ ਸਾਥੀ ਸ਼ਰਾਬ ਦੇ ਨਸ਼ੇ ਵਿਚ ਸਨ ਤਾਂ ਉਹ ਇਸ ’ਤੇ ਗੋਲ ਮੋਲ ਜਵਾਬ ਦਿੰਦੇ ਨਜ਼ਰ ਆਏ।
ਇਹ ਵੀ ਪੜ੍ਹੋ : ਬਠਿੰਡਾ ਜੇਲ ’ਚ ਵੱਡੀ ਵਾਰਦਾਤ, ਗੈਂਗਸਟਰ ਰਾਜਵੀਰ ਤੇ ਦਿਲਪ੍ਰੀਤ ਨੇ ਮੁਲਾਜ਼ਮਾਂ ’ਤੇ ਕੀਤਾ ਹਮਲਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?