ਜਲੰਧਰ-ਪਠਾਨਕੋਟ ਹਾਈਵੇ ''ਤੇ ਵਾਪਰਿਆ ਵੱਡਾ ਹਾਦਸਾ, ਮੌਕੇ ''ਤੇ ਦੋ ਨੌਜਵਾਨਾਂ ਦੀ ਮੌਤ (ਤਸਵੀਰਾਂ)

11/17/2017 7:51:53 PM

ਜਲੰਧਰ (ਵਰਿੰਦਰ ਪੰਡਿਤ, ਰਾਣਾ) : ਜਲੰਧਰ-ਪਠਾਨਕੋਟ ਮੁੱਖ ਮਾਰਗ 'ਤੇ ਸਥਿਤ ਪਿੰਡ ਚੌਲਾਂਗ ਨੇੜੇ ਵਾਪਰੇ ਦਿਲ ਕੰਬਾਅ ਦੇਣ ਵਾਲੇ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਕਾਰ ਸਵਾਰ ਨੌਜਵਾਨਾਂ ਨੂੰ ਪਿਛੋਂ ਆ ਰਹੇ ਕਿਸੇ ਤੇਜ਼ ਰਫਤਾਰ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਨੌਜਵਾਨਾਂ ਦੀ ਕਾਰ ਸੜਕ 'ਤੇ ਦੂਜੇ ਪਾਸੇ ਪਹੁੰਚ ਗਈ ਅਤੇ ਮੌਕੇ 'ਤੇ ਕਾਰ ਸਵਾਰ ਹਰਜੋਤ ਸਿੰਘ ਅਤੇ ਪਿੰਦਰਪਾਲ ਸਿੰਘ ਦੀ ਮੌਤ ਹੋ ਗਈ।
ਪ੍ਰਤੱਖਦਰਸ਼ੀਆਂ ਮੁਤਾਬਾਕ ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨਾਂ ਦੀ ਕਾਰ ਦੇ ਪਰਖੱਚੇ ਉੱਡ ਗਏ ਅਤੇ ਨੌਜਵਾਨਾਂ ਦੀਆਂ ਲਾਸ਼ਾਂ ਕਾਰ ਵਿਚ ਬੁਰੀ ਤਰ੍ਹਾਂ ਫਸ ਗਈਆਂ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


Related News