ਭਿਆਨਕ ਹਾਦਸੇ ’ਚ ਜਵਾਨ ਪੁੱਤ ਦੀ ਮੌਤ, ਰੋ-ਰੋ ਹਾਲੋ-ਬੇਹਾਲ ਹੋਇਆ ਪਰਿਵਾਰ

02/14/2023 6:37:57 PM

ਮੋਗਾ (ਗੋਪੀ, ਕਸ਼ਿਸ਼) : ਬੀਤੀ ਰਾਤ ਸਥਾਨਕ ਸ਼ਹਿਰ ਦੇ ਮੇਨ ਮੋਗਾ-ਫਿਰੋਜ਼ਪੁਰ ਚੌਕ ਨੇੜੇ ਇਕ ਐਕਟਿਵਾ ਵੱਜਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਭਾਤ ਕੁਮਾਰ (24) ਪੁੱਤਰ ਸੁਰਿੰਦਰ ਕੁਮਾਰ ਵਾਸੀ ਸਿਵਲ ਲਾਈਨਜ਼ ਮੋਗਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਪ੍ਰਭਾਤ ਫਿਰੋਜ਼ਪੁਰ ਤੋਂ ਮੋਗਾ ਨੂੰ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਫਿਰੋਜ਼ਪੁਰ-ਮੋਗਾ ਚੌਂਕ ਨੇੜੇ ਪੁੱਜਾ ਤਾਂ ਚੌਕ ’ਚ ਲਾਈਟ ਨਾ ਹੋਣ ਕਾਰਨ ਉਸਦੀ ਐਕਟਿਵਾ ਕੰਧ ਨਾਲ ਜਾ ਟਕਰਾਈ। 

ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਦਾ ਵੱਡਾ ਐਲਾਨ, ਅੱਜ ਤੋਂ ਬੰਦ ਹੋਣਗੇ ਪੰਜਾਬ ਦੇ ਇਹ ਤਿੰਨ ਮਸ਼ਹੂਰ ਟੋਲ ਪਲਾਜ਼ੇ

ਇਸ ਹਾਦਸੇ ਵਿਚ ਪ੍ਰਭਾਤ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਮੋਗਾ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਕਤ ਨੌਜਵਾਨ ਨੇ ਦਮ ਤੋੜ ਦਿੱਤਾ। ਇਸ ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਧਰ ਇਸ ਸਬੰਧੀ ਤਲਵੰਡੀ ਭਾਈ ਪੁਲਸ ਨੇ ਮ੍ਰਿਤਕ ਦੀ ਮਾਤਾ ਉਰਮਿਲਾ ਦੇਵੀ ਪਤਨੀ ਸੁਰਿੰਦਰ ਕੁਮਾਰ ਦੇ ਬਿਆਨਾਂ ’ਤੇ ਧਾਰਾ 174 ਅਧੀਨ ਕਰਵਾਈ ਅਮਲ ’ਚ ਲਿਆਂਦੀ। 

ਇਹ ਵੀ ਪੜ੍ਹੋ : ਮੋਗਾ ’ਚ ਵੱਡੀ ਵਾਰਦਾਤ, ਘਰ ’ਚੋਂ ਮਿਲੀ ਵਿਆਹੁਤਾ ਦੀ ਲਾਸ਼, 3 ਸਾਲਾ ਬੱਚਾ ਲੈ ਕੇ ਪਤੀ ਹੋਇਆ ਫਰਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News