ਹਾਦਸੇ ’ਚ ਪੁਲ਼ ਤੋਂ ਹੇਠਾਂ ਡਿੱਗਾ ਸੀ. ਆਰ. ਪੀ. ਐੱਫ. ਦਾ ਜਵਾਨ, ਮੌਤ

Tuesday, Jan 05, 2021 - 05:13 PM (IST)

ਹਾਦਸੇ ’ਚ ਪੁਲ਼ ਤੋਂ ਹੇਠਾਂ ਡਿੱਗਾ ਸੀ. ਆਰ. ਪੀ. ਐੱਫ. ਦਾ ਜਵਾਨ, ਮੌਤ

ਧਾਰੀਵਾਲ (ਖੋਸਲਾ, ਬਲਬੀਰ) : ਮੰਗਲਵਾਰ ਨੂੰ ਵਾਪਰੇ ਸੜਕ ਹਾਦਸੇ ਵਿਚ ਸੀ.ਆਰ.ਪੀ.ਐੱਫ ਜਵਾਨ ਦੀ ਮੌਤ ਹੋ ਗਈ। ਇਸ ਸਬੰਧੀ ਧਾਰੀਵਾਲ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਨੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਫੱਤੂਭੀਲਾ ਨੇ ਪੁਲਸ ਨੂੰ ਦੱਸਿਆ ਕਿ ਉਸਦਾ ਛੋਟਾ ਭਰਾ ਨਵਨੀਤ ਸਿੰਘ ਜੋ ਜੰਮੂ-ਕਸ਼ਮੀਰ ਵਿਚ ਸੀ.ਆਰ.ਪੀ.ਐੱਫ ਵਿਚ ਨੌਕਰੀ ਕਰਦਾ ਹੈ, ਬੀਤੇ 5-6 ਦਿਨਾਂ ਤੋਂ ਛੁੱਟੀ ਆਇਆ ਹੋਇਆ ਸੀ ਅਤੇ ਹੁਣ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਡਿਊਟੀ ’ਤੇ ਜਾ ਰਿਹਾ ਸੀ।

ਇਸ ਦੌਰਾਨ ਜਦੋਂ ਉਹ ਨਹਿਰੀ ਪੁਲ ਧਾਰੀਵਾਲ ਨੇੜੇ ਪਹੁੰਚਿਆ ਤਾਂ ਇਕ ਤੇਜ਼ ਰਫਤਾਰ ਵਾਹਨ ਨੇ ਉਸਦੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ ਜਿਸ ਦੇ ਸਿੱਟੇ ਵਜੋਂ ਨਵਨੀਤ ਸਿੰਘ ਪੁੱਲ ਤੋਂ 30/35 ਫੁੱਟ ਹੇਠਾਂ ਜਾ ਡਿੱਗਾ ਜਿਸ ਨਾਲ ਉਸਦੀ ਮੌਤ ਹੋ ਗਈ। ਉਕਤ ਮਾਮਲੇ ਸਬੰਧੀ ਥਾਣਾ ਧਾਰੀਵਾਲ ਦੀ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ਕਰ ਦਿੱਤਾ ਹੈ।


author

Gurminder Singh

Content Editor

Related News