ਭਿਆਨਕ ਹਾਦਸੇ ਨੇ ਖੋਹ ਲਈਆਂ ਪਰਿਵਾਰ ਦੀਆਂ ਖ਼ੁਸ਼ੀਆਂ, ਚੜ੍ਹਦੀ ਉਮਰੇ ਜਹਾਨੋਂ ਤੁਰ ਗਿਆ ਨੌਜਵਾਨ ਪੁੱਤ

Friday, Apr 01, 2022 - 02:08 PM (IST)

ਭਿਆਨਕ ਹਾਦਸੇ ਨੇ ਖੋਹ ਲਈਆਂ ਪਰਿਵਾਰ ਦੀਆਂ ਖ਼ੁਸ਼ੀਆਂ, ਚੜ੍ਹਦੀ ਉਮਰੇ ਜਹਾਨੋਂ ਤੁਰ ਗਿਆ ਨੌਜਵਾਨ ਪੁੱਤ

ਭਾਦਸੋਂ (ਅਵਤਾਰ) : ਭਾਦਸੋਂ ਨਾਭਾ ਰੋਡ ਉੱਤੇ ਇਕ ਤੇਜ਼ ਰਫ਼ਤਾਰ ਟਰੱਕ ਚਾਲਕ ਵਲੋਂ ਲਾਪ੍ਰਵਾਹੀ ਨਾਲ ਨੌਜਵਾਨ ਨੂੰ ਦਰੜ ਦਿੱਤਾ ਗਿਆ, ਇਸ ਹਾਦਸੇ ਵਿਚ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਤੇਜ਼ ਪ੍ਰਤਾਪ ਸਿੰਘ ਪੁੱਤਰ ਰਣਜੀਤ ਸਿੰਘ ਉਮਰ 24 ਸਾਲ ਜੋ ਕਿ ਆਪਣੇ ਸਕੂਟਰ ਨੰਬਰ ਪੀ. ਬੀ. 04. ਐੱਚ 6499 ’ਤੇ ਸਵਾਰ ਹੋ ਕੇ ਚਾਸਵਾਲ ਵੱਲ ਜਾ ਰਿਹਾ ਸੀ ਤਾਂ ਪਿੱਛੋਂ ਆ ਰਹੇ ਟਰੱਕ (ਪੀ. ਬੀ. 13 ਐਕਸ 8490) ਜਿਸ ਨੂੰ ਚਰਨ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਖਨੌਰੀ ਜ਼ਿਲ੍ਹਾ ਸੰਗਰੂਰ ਚਲਾ ਰਿਹਾ ਸੀ ਨੇ ਤੇਜ਼ ਰਫਤਾਰ ਅਤੇ ਲਾਪ੍ਰਵਾਹੀ ਨਾਲ ਨੌਜਵਾਨ ਤੇਜ ਪ੍ਰਤਾਪ ਵਿਚ ਟੱਕਰ ਮਾਰ ਦਿੱਤੀ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ ।

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਪ੍ਰਾਈਵੇਟ ਸਕੂਲਾਂ ਦੇ ਫੀਸ ਵਧਾਉਣ ’ਤੇ ਲਗਾਈ ਰੋਕ

PunjabKesari

ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਦੀ ਲਾਸ਼ ਬੁਰੀ ਤਰ੍ਹਾਂ ਨੁਕਸਾਨੀ ਗਈ। ਉਧਰ ਥਾਣਾ ਭਾਦਸੋਂ ਵੱਲੋਂ ਕਾਰਵਾਈ ਕਰਦੇ ਹੋਏ ਟਰੱਕ ਚਾਲਕ ਖ਼ਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ ਜਦਕਿ ਮ੍ਰਿਤਕ ਤੇਜ ਪ੍ਰਤਾਪ ਸਿੰਘ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਐਕਸ਼ਨ ’ਚ ਭਗਵੰਤ ਮਾਨ ਸਰਕਾਰ, ਸਖ਼ਤ ਫ਼ੈਸਲਾ ਲੈਂਦਿਆਂ ਜਾਰੀ ਕੀਤੇ ਨਵੇਂ ਹੁਕਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News