ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੁਨੇਹੇ ਮੁਤਾਬਕ ਖਾਲਸਾ ਸਥਾਪਨਾ ਦਿਵਸ ਮਨਾਏ ਸੰਗਤ : ਬਾਦਲ

04/12/2020 10:02:45 PM

ਚੰਡੀਗੜ੍ਹ, (ਅਸ਼ਵਨੀ)— ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖਾਲਸਾ ਸਥਾਪਨਾ ਦਿਵਸ 'ਤੇ ਖਾਲਸਾ ਪੰਥ ਨੂੰ ਵਧਾਈ ਦਿੱਤੀ ਅਤੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਦਿਹਾੜੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਹੀ ਮਨਾਉਣ। ਇਨ੍ਹਾਂ ਨਿਰਦੇਸ਼ਾਂ 'ਚ ਜਥੇਦਾਰ ਸਾਹਿਬ ਨੇ ਸਾਰੇ ਸਿੱਖਾਂ ਨੂੰ ਵਿਸਾਖੀ ਵਾਲੇ ਦਿਨ ਘਰਾਂ 'ਚ ਬੈਠ ਕੇ ਮੂਲ ਮੰਤਰ ਦਾ ਜਾਪ ਕਰਨ ਤੇ ਅਰਦਾਸ ਕਰਨ ਲਈ ਆਖਿਆ ਹੈ। ਜਥੇਦਾਰ ਨੇ ਸਿੱਖ ਜਥੇਬੰਦੀਆਂ ਨੂੰ ਵੀ ਨਿਰਦੇਸ਼ ਦਿੱਤਾ ਹੈ ਕਿ ਉਹ ਕੋਵਿਡ-19 ਮਹਾਮਾਰੀ ਨੂੰ ਧਿਆਨ 'ਚ ਰੱਖਦਿਆਂ ਇਸ ਦਿਹਾੜੇ 'ਤੇ ਵੱਡੇ ਇਕੱਠ ਨਾ ਕਰਨ। ਉਨ੍ਹਾਂ ਨੇ ਇਸ ਦੀ ਬਜਾਏ ਸਿੱਖਾਂ ਨੂੰ ਇਹ ਦਿਹਾੜਾ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸਿੱਧਾ ਪ੍ਰਸਾਰਿਤ ਹੁੰਦੇ ਗੁਰਬਾਣੀ ਕੀਰਤਨ ਨੂੰ ਸੁਣਦੇ ਹੋਏ ਮਨਾਉਣ ਲਈ ਆਖਿਆ ਹੈ। ਵਿਸਾਖੀ ਮੌਕੇ ਦਿੱਤੇ ਆਪਣੇ ਸੁਨੇਹੇ 'ਚ ਸਰਦਾਰ ਬਾਦਲ ਨੇ ਕਿਹਾ ਕਿ ਸਿੱਖਾਂ ਲਈ ਵਿਸਾਖੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੇ ਸਿਧਾਂਤਾਂ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਨੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਇਕ ਨਵੇਂ ਜੋਸ਼ ਨਾਲ ਸਰਬੱਤ ਦੇ ਭਲੇ ਲਈ ਜੁਟ ਜਾਣ।


KamalJeet Singh

Content Editor

Related News