ਵਿਕੀਪੀਡੀਆ ਮੁਤਾਬਕ ਭਾਜਪਾ ''ਚ ਸ਼ਾਮਲ ਹੋਏ ਕੈਪਟਨ ਅਮਰਿੰਦਰ

Thursday, Sep 30, 2021 - 03:10 AM (IST)

ਵਿਕੀਪੀਡੀਆ ਮੁਤਾਬਕ ਭਾਜਪਾ ''ਚ ਸ਼ਾਮਲ ਹੋਏ ਕੈਪਟਨ ਅਮਰਿੰਦਰ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਿਕੀਪੀਡੀਆ ਨੇ ਭਾਜਪਾ ਵਿਚ ਸ਼ਾਮਲ ਦੱਸਿਆ ਹੈ। ਵਿਕੀਪੀਡੀਆ ਵਿਚ ਉਨ੍ਹਾਂ ਦੀ ਰਾਜਨੀਤਕ ਪਾਰਟੀ ਭਾਜਪਾ ਦੱਸੀ ਜਾ ਰਹੀ ਹੈ। ਦੱਸ ਦੇਈਏ 18 ਸਤੰਬਰ ਨੂੰ ਕੈਪਟਨ ਨੇ ਪੰਜਾਬ ਦੇ ਸੀ. ਐੱਮ. ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਸਦੇ ਬਾਅਦ ਉਨ੍ਹਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਦੇ ਕਿਆਸ ਲਾਏ ਜਾ ਰਹੇ ਹਨ, ਹਾਲਾਂਕਿ ਅਜੇ ਤਕ ਅਜਿਹਾ ਕੁਝ ਸਾਹਮਣੇ ਨਹੀਂ ਆਇਆ ਹੈ।

ਇਹ ਵੀ ਪੜ੍ਹੋ- ਉੱਚ ਪੱਧਰੀ ਮੀਟਿੰਗ 'ਚ ਪੰਜਾਬ ਸਰਕਾਰ ਦਾ ਸਖਤ ਸਟੈਂਡ, ਕਿਹਾ- ਨਾ DGP ਬਦਲਾਂਗੇ ਤੇ ਨਾ ਹੀ ਐਡਵੋਕੇਟ ਜਨਰਲ
PunjabKesari

ਦੱਸ ਦੇਈਏ ਕਿ ਪੰਜਾਬ ਵਿੱਚ ਜਾਰੀ ਸਿਆਸੀ ਸੰਘਰਸ਼ ਵਿਚਾਲੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਸ਼ਾਮ ਨੂੰ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਉਨ੍ਹਾਂ ਦੇ ਘਰ ਪੁੱਜੇ। ਦੋਨਾਂ ਨੇਤਾਵਾਂ ਵਿਚਾਲੇ ਕਰੀਬ 45 ਮਿੰਟ ਬੈਠਕ ਚੱਲੀ ਅਤੇ ਸੂਤਰਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਅਤੇ ਅਮਿਤ ਸ਼ਾਹ ਵਿਚਾਲੇ ਕਿਸਾਨਾਂ ਦੇ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ 'ਤੇ ਕਈ ਗੱਲਾਂ ਸਾਫ਼ ਹੋਈਆਂ ਹਨ, ਜਿਸ ਦਾ ਬਲੂ ਪ੍ਰਿੰਟ ਤਿਆਰ ਕਰਨ ਨੂੰ ਲੈ ਕੇ ਵੀ ਸਹਿਮਤੀ ਬਣੀ। 


author

Bharat Thapa

Content Editor

Related News