ਨਸ਼ੇ ਦੇ ਸੇਵਨ ਦੇ ਵੱਖ-ਵੱਖ ਮਾਮਲਿਆਂ ''ਚ 4 ਵਿਅਕਤੀ ਗ੍ਰਿਫ਼ਤਾਰ

Friday, Oct 16, 2026 - 02:30 PM (IST)

ਨਸ਼ੇ ਦੇ ਸੇਵਨ ਦੇ ਵੱਖ-ਵੱਖ ਮਾਮਲਿਆਂ ''ਚ 4 ਵਿਅਕਤੀ ਗ੍ਰਿਫ਼ਤਾਰ

ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ ਨਸ਼ੇ ਦੇ ਸੇਵਨ ਦੇ ਚਾਰ ਵੱਖ-ਵੱਖ ਮਾਮਲਿਆਂ 'ਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਨਵਾਂਸ਼ਹਿਰ ਸਿਟੀ ਥਾਣੇ 'ਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ. ਐੱਸ. ਆਈ) ਰਵੀ ਕੁਮਾਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਟੀਮ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਭਾਲ ਵਿੱਚ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੇ ਬੇਗਮਪੁਰ ਗੇਟ ਤੋਂ ਸਲੋਹ ਪਿੰਡ ਦੇ ਵਿਚਕਾਰ ਸੜਕ 'ਤੇ ਇਕ ਨੌਜਵਾਨ ਨੂੰ ਵੇਖਿਆ। ਪੁਲਸ ਨੂੰ ਵੇਖ ਕੇ ਉਹ ਨੌਜਵਾਨ ਘਬਰਾ ਗਿਆ, ਉਸ ਨੇ ਆਪਣੇ ਹੱਥ ਵਿੱਚ ਫੜੀਆਂ ਚੀਜ਼ਾਂ ਜ਼ਮੀਨ 'ਤੇ ਸੁੱਟ ਦਿੱਤੀਆਂ ਅਤੇ ਭੱਜਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ

ਪੁਲਸ ਟੀਮ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਉਸ ਕੋਲੋਂ ਇਕ ਲਾਈਟਰ, ਪਾਈਪ ਵਾਂਗ ਮੋੜਿਆ ਹੋਇਆ ਦਸ ਰੁਪਏ ਦਾ ਨੋਟ ਅਤੇ ਚਾਂਦੀ ਦੇ ਵਰਕ (ਫੋਇਲ) ਦਾ ਇਕ ਟੁਕੜਾ ਬਰਾਮਦ ਕੀਤਾ, ਜਿਸ 'ਚ ਹੈਰੋਇਨ ਦੇ ਅੰਸ਼ ਮੌਜੂਦ ਸਨ। ਅਧਿਕਾਰੀ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਸੁਖਦੇਵ ਪੁੱਤਰ ਦੇਸ ਰਾਜ ਵਜੋਂ ਹੋਈ ਹੈ। ਉਹ ਮੂਲ ਰੂਪ ਵਿੱਚ ਕਿੱਲਾ ਮੁਹੱਲਾ, ਨਵਾਂਸ਼ਹਿਰ ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਬੰਗਾ ਰੋਡ, ਨਵਾਂਸ਼ਹਿਰ ਵਿਖੇ ਰਹਿ ਰਿਹਾ ਹੈ।

ਇਸੇ ਤਰ੍ਹਾਂ ਔੜ ਥਾਣੇ ਦੀ ਪੁਲਸ ਨੇ ਵੀ ਨਸ਼ੇ ਦੇ ਸੇਵਨ ਦੇ ਦੋਸ਼ 'ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਏ. ਐੱਸ. ਆਈ. ਰਾਜਿੰਦਰ ਪਾਲ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਰਾਕੇਸ਼ ਕੁਮਾਰ ਉਰਫ਼ ਲਾਡੀ ਪੁੱਤਰ ਦੇਵ ਰਾਜ ਵਜੋਂ ਹੋਈ ਹੈ, ਜੋ ਔੜ ਥਾਣੇ ਦੇ ਅਧੀਨ ਆਉਂਦੀ ਕਾਲੋਨੀ ਗੜ੍ਹੀ ਅਜੀਤ ਸਿੰਘ ਦਾ ਰਹਿਣ ਵਾਲਾ ਹੈ।

ਇਕ ਹੋਰ ਘਟਨਾ 'ਚ ਮੁਕੰਦਪੁਰ ਥਾਣੇ ਦੀ ਪੁਲਸ ਨੇ ਨਸ਼ੇ ਦੇ ਸੇਵਨ ਦੇ ਦੋਸ਼ 'ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ। ਜਾਂਚ ਅਧਿਕਾਰੀ ਸਬ-ਇੰਸਪੈਕਟਰ (ਐੱਸ. ਆਈ.) ਰਗਜੋਤ ਸਿੰਘ ਛਿੱਬਰ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਪ੍ਰਿੰਸ ਭਾਟੀਆ ਪੁੱਤਰ ਰੋਸ਼ਨ ਲਾਲ ਵਜੋਂ ਹੋਈ ਹੈ, ਜੋ ਮੁਕੰਦਪੁਰ ਥਾਣੇ ਦੇ ਅਧੀਨ ਆਉਂਦੇ ਪਿੰਡ ਤਲਵੰਡੀ ਫੱਤੂ ਦਾ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ:  ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ ਅਟਕਲਾਂ 'ਤੇ ਵੱਡਾ ਬਿਆਨ

ਇਸ ਤੋਂ ਇਲਾਵਾ ਨਵਾਂਸ਼ਹਿਰ ਸਦਰ ਥਾਣੇ ਦੀ ਪੁਲਸ ਨੇ ਵੀ ਨਸ਼ੇ ਦੇ ਸੇਵਨ ਦੇ ਦੋਸ਼ ਵਿੱਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਵਰਿੰਦਕ ਕੁਮਾਰ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਭੁਪਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਜੋਂ ਹੋਈ ਹੈ, ਜੋ ਪਿੰਡ ਉੜਾਪੜ ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਕਰਿਆਮ ਰੋਡ, ਨਵਾਂਸ਼ਹਿਰ ਵਿਖੇ ਰਹਿ ਰਿਹਾ ਹੈ। ਪੁਲਸ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਵਿਰੁੱਧ ਸਬੰਧਤ ਥਾਣਿਆਂ ਵਿੱਚ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ:  ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News