ਅਦਾਲਤ ’ਚ ਪੇਸ਼ੀ ਭੁਗਤਣ ਆਇਆ ਮੁਲਜ਼ਮ ਪੁਲਸ ਨੂੰ ਚਕਮਾ ਦੇ ਕੇ ਫ਼ਰਾਰ

Saturday, Jul 13, 2024 - 01:55 PM (IST)

ਅਦਾਲਤ ’ਚ ਪੇਸ਼ੀ ਭੁਗਤਣ ਆਇਆ ਮੁਲਜ਼ਮ ਪੁਲਸ ਨੂੰ ਚਕਮਾ ਦੇ ਕੇ ਫ਼ਰਾਰ

ਖਰੜ (ਜ. ਬ.) : ਖਰੜ ਦੀ ਅਦਾਲਤ ’ਚ ਪੇਸ਼ੀ ਭੁਗਤਣ ਆਇਆ ਇਕ ਮੁਲਜ਼ਮ ਪੁਲਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਮਨਜੀਤ ਸਿੰਘ ਵਾਸੀ ਪਿੰਡ ਟੱਪਰੀਆਂ ਜ਼ਿਲ੍ਹਾ ਰੋਪੜ ਖ਼ਿਲਾਫ਼ ਐਕਸਾਈਜ਼ ਦੀ ਧਾਰਾ ਤਹਿਤ ਮਾਮਲਾ ਦਰਜ ਹੈ।

ਮਾਮਲੇ ’ਚ ਮੁਲਜ਼ਮ 1990 ਤੋਂ ਉਹ ਭਗੌੜਾ ਸੀ। ਥਾਣਾ ਬਲੌਂਗੀ ਦੇ ਏ. ਐੱਸ. ਆਈ. ਸੁਖਵਿੰਦਰ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਮੁਲਜ਼ਮ ਨੂੰ ਖਰੜ ਦੀ ਅਦਾਲਤ ’ਚ ਪੇਸ਼ੀ ਭੁਗਤਾਉਣ ਲਈ ਲਿਆਂਦਾ ਗਿਆ ਤਾਂ ਉਸ ਨੂੰ ਮਿਲਣ ਲਈ ਉਸ ਦੇ ਤਿੰਨ ਦੋਸਤ ਆਏ। ਗੱਲਾਂ ਦੌਰਾਨ ਪੁਲਸ ਮੁਲਾਜ਼ਮ ਨੂੰ ਚਕਮਾ ਦੇ ਕੇ ਉਹ ਮੁਲਜ਼ਮ ਨੂੰ ਲੈ ਕੇ ਫ਼ਰਾਰ ਹੋ ਗਏ| ਇਸ ਸਬੰਧੀ ਡੀ. ਐੱਸ. ਪੀ. ਨੂੰ ਸੂਚਿਤ ਕਰ ਦਿੱਤਾ ਗਿਆ। ਸਿਟੀ ਪੁਲਸ ਇਸ ਮਾਮਲੇ ਜਾਂਚ ਕਰ ਰਹੀ ਹੈ।


author

Babita

Content Editor

Related News