ਲੁਧਿਆਣਾ ''ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਦੋਸ਼ੀ ਰਿਮਾਂਡ ''ਤੇ

03/09/2023 3:40:34 PM

ਲੁਧਿਆਣਾ : ਲੁਧਿਆਣਾ 'ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਬੀਤੇ ਦਿਨੀਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦੋਸ਼ੀ ਦੀ ਪਛਾਣ ਪਿੰਡ ਤਾਜਪੁਰ ਬੇਟ ਦੇ ਕਰਨ ਸਿੰਘ ਦੇ ਤੌਰ 'ਤੇ ਕੀਤੀ ਗਈ ਸੀ। ਇਸ ਸਮੇਂ ਦੋਸ਼ੀ ਰਿਮਾਂਡ 'ਤੇ ਚੱਲ ਰਿਹਾ ਹੈ।

ਦੱਸਣਯੋਗ ਹੈ ਕਿ ਪਿੰਡ ਤਾਜਪੁਰ ਬੇਟ ਦੇ ਗੁਰਦੁਆਰਾ ਸਾਹਿਬ ਦੇ ਨੇੜੇ ਰਹਿਣ ਵਾਲੇ ਅਨੂਪ ਸਿੰਘ ਦੀ ਸ਼ਿਕਾਇਤ 'ਤੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।
 

Babita

This news is Content Editor Babita